-13.5 C
Toronto
Tuesday, February 24, 2026
spot_img
Homeਭਾਰਤਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ ਨਵੀਂ ਦਿੱਲੀ 'ਚ ਕਾਂਗਰਸ...

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ ਨਵੀਂ ਦਿੱਲੀ ‘ਚ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਹੈੱਡਕੁਆਰਟਰ ਨੇੜੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦਫ਼ਤਰ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਸ਼ੁਰੂ ਕੀਤਾ ਗਿਆ, ਜਦੋਂ ਇਹ ਰੋਸ ਮਾਰਚ ਡੀ.ਡੀ.ਯੂ. ਮਾਰਗ ‘ਤੇ ਸਥਿਤ ਭਾਜਪਾ ਹੈੱਡਕੁਆਰਟਰ ਨਜ਼ਦੀਕ ਪੁੱਜਾ ਤਾਂ ਪੁਲਿਸ ਨੇ ਬੈਰੀਕੇਡਿੰਗ ਕਰਕੇ ਰੋਕ ਦਿੱਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਦਿੱਲੀ ਕਾਂਗਰਸ ਦੇ ਉਪ ਪ੍ਰਧਾਨ ਅਭਿਸ਼ੇਕ ਦੱਤ, ਸ਼ਿਵਾਨੀ ਚੋਪੜਾ, ਜੈਕਿਸ਼ਨ, ਮੁਦਿਤ ਅਗਰਵਾਲ ਤੇ ਅਲੀ ਮਹਿੰਦੀ ਦੇ ਨਾਲ ਮਹਿਲਾ ਕਾਂਗਰਸ ਦੀ ਪ੍ਰਧਾਨ ਅਮਿਬਾ ਧਵਨ ਤੇ ਹੋਰ ਆਗੂ ਕਰ ਰਹੇ ਸਨ। ਕਾਂਗਰਸੀ ਆਗੂਆਂ ਨੇ ਕੇਂਦਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਸਰਕਾਰ ਤੁਰੰਤ ਦੇਸ਼ ਵਾਸੀਆਂ ਨੂੰ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਦਿਵਾਵੇ।

RELATED ARTICLES
POPULAR POSTS