ਅਮਨ ਕਾਨੂੰਨ ਦੀ ਵਿਵਸਥਾ ‘ਤੇ ਕੀਤੀ ਚਰਚਾ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਗਗਨੇਜਾ ਦਾ ਹਾਲ-ਚਾਲ ਪੁੱਛਿਆ
ਚੰਡੀਗੜ੍ਹ/ਬਿਊਰੋ ਨਿਊਜ਼
ਜਲੰਧਰ ਵਿੱਚ ਲੰਘੇ ਦਿਨੀਂ ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਅੱਜ ਭਾਜਪਾ ਤੇ ਆਰ.ਐਸ.ਐਸ. ਲੀਡਰਸ਼ਿਪ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਪੰਜਾਬ ਭਾਜਪਾ ਦੇ ਇੰਚਾਰਜ ਪ੍ਰਭਾਤ ਝਾਅ ਨੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਤੇ ਆਰ.ਐਸ.ਐਸ. ਲੀਡਰਸ਼ਿਪ ਅਜਿਹੇ ਹਮਲਿਆਂ ਤੋਂ ਨਹੀਂ ਡਰਦੀ ਤੇ ਨਾ ਹੀ ਭਵਿੱਖ ਵਿੱਚ ਡਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਭਾਜਪਾ ਲੀਡਰੀਸ਼ਿਪ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਰ.ਐਸ.ਐਸ. ਆਗੂ ‘ਤੇ ਹਮਲਾ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।
ਇਸ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਗਦੀਸ਼ ਗਗਨੇਜਾ ਦਾ ਹਾਲ ਜਾਣਨ ਲਈ ਡੀ ਐਮ ਸੀ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਡਾਕਟਰਾਂ ਕੋਲੋਂ ਗਗਨੇਜਾ ਦੀ ਸਿਹਤ ਬਾਰੇ ਪੁੱਛਿਆ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਰੇਸ਼ ਅਰੋੜਾ ਵੀ ਗਗਨੇਜਾ ਦਾ ਹਾਲ ਜਾਨਣ ਲਈ ਲੁਧਿਆਣਾ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ ਦੋ ਮੋਟਰਸਾਈਕਲ ਸਵਾਰਾਂ ਨੇ ਆਰ.ਐਸ.ਐਸ. ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਜਗਦੀਸ਼ ਗਗਨੇਜਾ ‘ਤੇ ਗੋਲੀਆਂ ਚਲਾ ਕੇ ਕਾਤਲਾਨਾ ਹਮਲਾ ਕੀਤਾ ਸੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …