‘ਆਪ’ ਸਰਕਾਰ ਨੇ ਦਿੱਲੀ ਵਿਚ 58 ਸ਼ਰਾਬ ਦੇ ਨਵੇਂ ਠੇਕੇ ਖੋਲ੍ਹਣ ਦੀ ਦਿੱਤੀ ਮਨਜੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿੱਚ ਨਸ਼ੇ ਦਾ ਮੁੱਖ ਮੁੱਦਾ ਬਣਾ ਕੇ ਅਕਾਲੀ ਦਲ ਨੂੰ ਘੇਰਨ ਵਾਲੀ ਆਮ ਆਦਮੀ ਪਾਰਟੀ ਆਪਣੇ ਚੱਕਰਵਿਊ ਵਿੱਚ ਆਪ ਘਿਰਦੀ ਨਜ਼ਰ ਆ ਰਹੀ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਵਿੱਚ 58 ਸ਼ਰਾਬ ਦੇ ਨਵੇਂ ਠੇਕੇ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਆਈਟੀਆਈ ਤਹਿਤ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਡੇਢ ਸਾਲ ਦੌਰਾਨ ਦਿੱਲੀ ਵਿੱਚ 21 ਸਰਕਾਰੀ ਤੇ 37 ਨਿੱਜੀ ਸ਼ਰਾਬ ਦੇ ਠੇਕੇ ਖੋਲ੍ਹੇ ਗਏ ਹਨ ਜਿਸ ਕਰਕੇ ਸਰਕਾਰੀ ਖਜ਼ਾਨੇ ਵਿੱਚ ਪਹਿਲੇ ਆ ਰਹੇ 800 ਕਰੋੜ 30 ਲੱਖ ਦੇ ਮੁਕਾਬਲੇ ਸਰਕਾਰ ਕੋਲ ਹੁਣ 1500 ਕਰੋੜ ਰੁਪਏ ਕਮਾਈ ਆ ਰਹੀ ਹੈ।
ਇਸ ਮੁੱਦੇ ਤੋਂ ਬਾਅਦ ਹੁਣ ਦਿੱਲੀ ਦੇ ਬੁੱਧੀਜੀਵੀਆਂ ਵੱਲੋਂ ਰਾਜਧਾਨੀ ਵਿਚ ਸ਼ਰਾਬਬੰਦੀ ਦੀ ਮੰਗ ਕੀਤੀ ਜਾ ਰਹੀ ਹੈ। ਅਖਿਲ ਭਾਰਤੀ ਨਸ਼ਾ ਮੁਕਤੀ ਮੋਰਚਾ ਦੇ ਮੁਖੀ ਸਵਾਮੀ ਅਗਨੀਵੇਸ਼ ਦੀ ਅਗਵਾਈ ਹੇਠ ਅੱਜ ਆਪਣੇ ਵਰਕਰਾਂ ਸਮੇਤ ਮਹਾਤਮਾ ਗਾਂਧੀ ਦੀ ਸਮਾਧ ਰਾਜਘਾਟ ਤੋਂ ਦਿੱਲੀ ਸਕੱਤਰੇਤ ਤੱਕ ਮਾਰਚ ਕੱਢਿਆ। ਦੂਜੇ ਪਾਸੇ ਅਕਾਲੀ ਨੇਤਾ ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਦਿੱਲੀ ਨੂੰ ਨਸ਼ਾ ਮੁਕਤ ਬਣਾਉਣ ਦਾ ਜੋ ਵਾਇਦਾ ਕੀਤਾ ਸੀ ਪਰ ਹੋ ਇਸ ਤੋਂ ਉਲਟ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …