ਕੇਂਦਰ ਸਰਕਾਰ ਵਲੋਂ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾ ਰੜਕੇਗਾ : ਬੀਬੀ ਜਗੀਰ ਕੌਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਿਵੇਂ ਸਾਕਾ ਨਨਕਾਣਾ ਸਾਹਿਬ ਵੇਲੇ ਸਿੱਖਾਂ ‘ਤੇ ਹੋਏ ਅੱਤਿਆਚਾਰ ਨੂੰ ਭੁਲਾਇਆ ਨਹੀਂ ਜਾ ਸਕਦਾ, ਉਸੇ ਤਰ੍ਹਾਂ ਮੌਜੂਦਾ ਕੇਂਦਰ ਸਰਕਾਰ ਵੱਲੋਂ ਸ਼ਤਾਬਦੀ ਸਮਾਗਮ ਮਨਾਉਣ ਸਮੇਂ ਸੰਗਤ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣ ਦਾ ਦੁੱਖ ਵੀ ਹਮੇਸ਼ਾ ਰੜਕਦਾ ਰਹੇਗਾ। ਇਹ ਵਿਚਾਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਪਿੰਡ ਹਾਬੜੀ ਵਿੱਚ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਪ੍ਰਗਟਾਏ। ਬੀਬੀ ਜਗੀਰ ਕੌਰ ਨੇ ਆਖਿਆ ਕਿ ਦੇਸ਼ ਦੀ ਆਜ਼ਾਦੀ ਦਾ ਮੁੱਢ ਸਿੱਖ ਕੌਮ ਨੇ ਬੰਨ੍ਹਿਆ ਸੀ ਅਤੇ ਸਾਕਾ ਨਨਕਾਣਾ ਸਾਹਿਬ ਇਸ ਲੜਾਈ ਦਾ ਮੁੱਢ ਸੀ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਉਣ ਵੇਲੇ ਕੇਂਦਰ ਸਰਕਾਰ ਵੱਲੋਂ ਸਿੱਖ ਸੰਗਤ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਮੰਦਭਾਗਾ ਹੈ, ਜੋ ਹਮੇਸ਼ਾ ਸਿੱਖਾਂ ਦੇ ਦਿਲਾਂ ਵਿੱਚ ਰੜਕਦਾ ਰਹੇਗਾ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਾਬੜੀ ਵਾਸਤੇ ਸਹਾਇਤਾ ਦਾ ਵੀ ਐਲਾਨ ਕੀਤਾ ਗਿਆ।ਦੱਸਣਯੋਗ ਹੈ ਕਿ ਗੁਰਦੁਆਰਾ ਸੁਧਾਰ ਲਹਿਰ ਦੇ ਆਗੂ ਜਥੇਦਾਰ ਕਰਤਾਰ ਸਿੰਘ ਝੱਬਰ ਦਾ ਪਰਿਵਾਰ ਦੇਸ਼ ਦੀ ਵੰਡ ਮਗਰੋਂ ਹਰਿਆਣਾ ਦੇ ਹਾਬੜੀ ‘ਚ ਆ ਵੱਸਿਆ ਸੀ। ਇਸੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਸਮਾਗਮ ਕਰਵਾਇਆ ਗਿਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …