ਕਿਹਾ, ਜਿਨ੍ਹਾਂ ਨੌਜਵਾਨਾਂ ਦੇ ਹੱਥਾਂ ਵਿਚ ਕਿਤਾਬਾਂ ਹੋਣੀਆਂ ਚਾਹੀਦੀਆਂ ਹਨ, ਉਨ੍ਹਾਂ ਦੇ ਹੱਥਾਂ ਵਿਚ ਪੱਥਰ ਹਨ
ਇੰਦੌਰ/ਬਿਊਰੋ ਨਿਊਜ਼
ਕੌਮ ਪ੍ਰਸਤ ਦੀ ਭਾਵਨਾ ਨੂੰ ਮਜ਼ਬੂਤ ਕਰਨ ‘ਤੇ ਕੇਂਦਰ ਵਲੋਂ ’70 ਸਾਲ ਆਜਾਦੀ-ਯਾਦ ਕਰੋ ਕੁਰਬਾਨੀ’ ਮੁਹਿੰਮ ਦੀ ਸ਼ੁਰੂਆਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਭਾਬਰਾ ਕਸਬੇ ਵਿਚ ਪਹੁੰਚੇ। ਭਾਰਤ ਛੱਡੋ ਅੰਦੋਲਨ ਦੀ ਜੈਅੰਤੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੇ ਸੁਤੰਤਰਤਾ ਸੈਨਾਨੀਆਂ ਨੇ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾ ਦਿੱਤੀ। ਆਪਣੇ ਸੰਬੋਧਨ ਵਿਚ ਕਸ਼ਮੀਰ ‘ਤੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰ ਭਾਰਤੀ ਕਸ਼ਮੀਰ ਨੂੰ ਪਿਆਰ ਕਰਦਾ ਹੈ। ਕਸ਼ਮੀਰ ਦੀ ਮਹਾਨ ਧਰਤੀ ਨੂੰ ਕੁੱਝ ਲੋਕ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਅਟੱਲ ਬਿਹਾਰੀ ਵਾਜਪਾਈ ਦੀ ਇਨਸਾਨੀਅਤ ਦੇ ਪੈਰੋਕਾਰ ਹਨ। ਉਨ੍ਹਾਂ ਨੇ ਕਿਹਾ ਕਿ ਜੋ ਆਜ਼ਾਦੀ ਸਾਰੇ ਭਾਰਤੀਆਂ ਨੂੰ ਮਿਲੀ ਹੈ ਉਹ ਹਰ ਕਸ਼ਮੀਰੀ ਲਈ ਵੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੇ ਹੱਥਾਂ ਵਿਚ ਕਿਤਾਬਾਂ ਹੋਣੀਆਂ ਚਾਹੀਦੀਆਂ ਹਨ, ਉਨ੍ਹਾਂ ਦੇ ਹੱਥਾਂ ਵਿਚ ਪੱਥਰ ਹਨ।
Check Also
ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾਇਆ
ਦੋਵੇਂ ਗੋਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : …