18.6 C
Toronto
Friday, October 2, 2026
spot_img
Homeਪੰਜਾਬਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਹੀ ਭੇਜ ਦਿੱਤਾ ਕਾਨੂੰਨੀ ਨੋਟਿਸ

ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਹੀ ਭੇਜ ਦਿੱਤਾ ਕਾਨੂੰਨੀ ਨੋਟਿਸ

ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਹੀ ਭੇਜ ਦਿੱਤਾ ਕਾਨੂੰਨੀ ਨੋਟਿਸ26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ 6 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ : 26 ਜਨਵਰੀ ਨੂੰ ਨਵੀਂ ਦਿੱਲੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਵਲੋਂ ਜਗੀਰ ਸਿੰਘ ਨਾਮੀ ਇਕ ਕਿਸਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਕਿਸਾਨ ਜਗੀਰ ਸਿੰਘ ਦੀ ਮੌਤ ਲੰਘੀ 31 ਦਸੰਬਰ ਨੂੰ ਹੋਈ ਸੀ। ਦਿੱਲੀ ਪੁਲਿਸ ਦੀ ਇਸ ਕਾਰਵਾਈ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨੀ ਨੋਟਿਸਾਂ ਤੋਂ ਇਹ ਸਾਫ਼ ਜ਼ਾਹਿਰ ਹੈ ਕਿ ਦਿੱਲੀ ਪੁਲਿਸ ਕਿਸਾਨ ਭਾਈਚਾਰੇ ਨੂੰ ਤੰਗ ਪਰੇਸ਼ਾਨ ਕਰਨ ਲਈ ਕਾਨੂੰਨੀ ਕੇਸਾਂ ‘ਚ ਉਲਝਾ ਰਹੀ ਹੈ। ਉਧਰ ਦੂਜੇ ਪਾਸੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 6 ਹੋਰ ਕਿਸਾਨਾਂ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਵੀ ਮਨਜਿੰਦਰ ਸਿਰਸਾ ਨੇ ਦਿੱਤੀ ਹੈ।

RELATED ARTICLES
POPULAR POSTS