Breaking News
Home / ਭਾਰਤ / ਅਰੁਣਾਂਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕੀਤੀ ਖੁਦਕੁਸ਼ੀ

ਅਰੁਣਾਂਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕੀਤੀ ਖੁਦਕੁਸ਼ੀ

6ਪੱਖੇ ਨਾਲ ਲਟਕਦੀ ਲਾਸ਼ ਮਿਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਖੋ ਪੁਲ ਦੀ ਲਾਸ਼ ਘਰ ਅੰਦਰ ਪੱਖੇ ਨਾਲ ਲਟਕਦੀ ਮਿਲੀ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਿਸ ਇਸ ਨੂੰ ਖੁਦਕੁਸ਼ੀ ਮੰਨ ਰਹੀ ਹੈ। ਹਾਲਾਂਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਉਨ੍ਹਾਂ ਦੇ ਕਮਰੇ ਵਿਚੋਂ ਲਾਸ਼ ਬਰਾਮਦ ਹੋਈ ਹੈ। ਪੁਲਿਸ ਬੇਸ਼ੱਕ ਹਾਲਾਤ ਨੂੰ ਦੇਖਦਿਆਂ ਖੁਦਕੁਸ਼ੀ ਦੱਸ ਰਹੀ ਹੈ ਪਰ ਉਨ੍ਹਾਂ ਕੋਲੋਂ ਕੋਈ ਖੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਇਸ ਦੌਰਾਨ ਅਰੁਣਾਚਲ ਦੇ ਕਾਂਗਰਸ ਸੰਸਦ ਮੈਂਬਰ ਨਿਨਾਂਨਗ ਏਰਿੰਗ ਨੇ ਵੀ ਇਸ ਮੌਤ ਦਾ ਕਾਰਨ ਖੁਦਕੁਸ਼ੀ ਹੀ ਮੰਨਿਆ ਹੈ। ਉਨ੍ਹਾਂ ਦੱਸਿਆ ਕਿ ਪੁਲ ਕੁਝ ਸਮੇਂ ਤੋਂ ਡਿਪ੍ਰੈਸ਼ਨ ਵਿਚ ਸਨ।
ਜ਼ਿਕਰਯੋਗ ਹੈ ਕਿ ਪੁਲ ਕਾਂਗਰਸ ਦੇ ਸੀਨੀਅਰ ਲੀਡਰ ਸਨ ਪਰ ਉਨ੍ਹਾਂ ਨੇ ਕਾਂਗਰਸ ਤੋਂ ਬਗਾਵਤ ਕਰਕੇ ਭਾਜਪਾ ਦੀ ਸਹਾਇਤਾ ਨਾਲ ਸਰਕਾਰ ਬਣਾਈ ਸੀ। ਉਹ ਕਰੀਬ 4 ਮਹੀਨੇ ਤੱਕ ਮੁੱਖ ਮੰਤਰੀ ਰਹੇ ਸਨ ਪਰ ਸੁਪਰੀਮ ਕੋਰਟ ਦੇ ਅਦੇਸ਼ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ। ਹੁਣ ਵੀ ਉਹ ਅਰੁਣਾਚਲ ਦੇ ਮੁੱਖ ਮੰਤਰੀ ਨਿਵਾਸ ਵਿਚ ਹੀ ਰਹਿ ਰਹੇ ਸਨ।

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …