ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵਲੋਂ ਖੇਤੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ, ਖੇਤ ਕਾਮਿਆਂ, ਆਜ਼ਾਦੀ ਘੁਲਾਟੀਏ ਤੇ ਰਾਜਨੀਤਕ ਸ਼ਖ਼ਸੀਅਤਾਂ ਤੋਂ ਇਲਾਵਾ ਕਰੋਨਾ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜੋ ਵਿਧਾਨ ਸਭਾ ਦੇ ਪਿਛਲੇ ਇਜਲਾਸ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਸਦਨ ਵਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ, ਮੇਜਰ ਸਿੰਘ ਉਬੋਕੇ, ਬਾਲ ਮੁਕੰਦ ਸ਼ਰਮਾ, ਸੱਤਪਾਲ ਗੋਸਾਈਂ ਤੇ ਸਤਵੰਤ ਕੌਰ ਸੰਧੂ, ਸਾਂਝੇ ਪੰਜਾਬ ਦੇ ਸਾਬਕਾ ਡਿਪਟੀ ਮੰਤਰੀ ਚੰਦਰਾਵਤੀ ਤੇ ਸਾਬਕਾ ਵਿਧਾਇਕ ਬ੍ਰਿਜ ਲਾਲ ਗੋਇਲ ਨੂੰ ਸ਼ਰਧਾਂਜਲੀ ਦਿੱਤੀ ਗਈ। ਸਭਾ ਵਲੋਂ ਪਿਛਲੇ ਦਿਨੀਂ ਵਿਛੋੜਾ ਦੇ ਗਏ ਪੰਜਾਬੀ ਗਾਇਕ ਸਰਦੂਲ ਸਿਕੰਦਰ, ਭਜਨ ਗਾਇਕ ਨਰਿੰਦਰ ਚੰਚਲ ਤੇ ਪੱਤਰਕਾਰ ਸਤਬੀਰ ਸਿੰਘ ਦਰਦੀ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਦਨ ਵਲੋਂ ਉਨ੍ਹਾਂ ਵਿਅਕਤੀਆਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਦੀ ਕਰੋਨਾ ਮਹਾਂਮਾਰੀ ਕਾਰਨ ਜਾਨ ਗਈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …