ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਬੀਬੀਆਂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਮਹਿਲਾ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਬੀਬੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਬੀਬੀਆਂ ਲਈ ਦਿੱਲੀ ਕਮਿਸ਼ਨ ਆਫ ਵਿਮੈਨ ਵਲੋਂ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਦੇਸ਼ ਦੀਆਂ ਬਹਾਦਰ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਦਾਦੀ ਮਾਂ ਮਹਿੰਦਰ ਕੌਰ ਨੂੰ ਸਨਮਾਨਤ ਵੀ ਕੀਤਾ। ਇਸ ਸਮਾਗਮ ਵਿਚ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਅਤੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਮੈਂ ਦਿੱਲੀ ਕਮਿਸ਼ਨ ਆਫ ਵਿਮੈਨ ਨੂੰ ਵਧਾਈ ਦੇਣਾ ਚਾਹੁੰਦਾ ਹਾਂ, ਜਿਨ੍ਹਾਂ ਨੇ ਆਮ ਲੋਕਾਂ ਦੇ ਖਾਸ ਕੰਮ ਨੂੰ ਜਨਤਾ ਤੱਕ ਪਹੁੰਚਾਉਣ ਦਾ ਬੀੜਾ ਚੁੱਕਿਆ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …