Breaking News
Home / ਪੰਜਾਬ / ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਸੁਮੇਧ ਸੈਣੀ ਤੇ ਉਮਰਾਨੰਗਲ ਫਰੀਦਕੋਟ ਅਦਾਲਤ ‘ਚ ਪੇਸ਼

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਸੁਮੇਧ ਸੈਣੀ ਤੇ ਉਮਰਾਨੰਗਲ ਫਰੀਦਕੋਟ ਅਦਾਲਤ ‘ਚ ਪੇਸ਼

ਦੋਵਾਂ ਨੂੰ ਇਕ-ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਮਿਲੀ ਜ਼ਮਾਨਤ
ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਤੇ ਵਿਵਾਦਤ ਡੀਜੀਪੀ ਸੁਮੇਧ ਸੈਣੀ ਅੱਜ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਏ। ਅਦਾਲਤ ਨੇ ਸੁਮੇਧ ਸੈਣੀ ਨੂੰ ਇੱਕ ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ‘ਤੇ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ। ਉਧਰ ਇਸੇ ਮਾਮਲੇ ਵਿੱਚ ਅੱਜ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵੀ ਅਦਾਲਤ ‘ਚ ਪੇਸ਼ ਹੋਏ ਤੇ ਅਦਾਲਤ ਨੇ ਉਨ੍ਹਾਂ ਨੂੰ ਵੀ ਇਕ ਲੱਖ ਰੁਪਏ ਦੀ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ 9 ਮਾਰਚ ਨੂੰ ਹੋਵੇਗੀ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …