ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਕਈ ਥਾਈਂ ਧਰਨੇ
ਮੁਹਾਲੀ/ਬਿਊਰੋ ਨਿਊਜ਼
ਤੇਲ ਦੀਆਂ ਵਧੀਆਂ ਕੀਮਤਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਕਈ ਥਾਈਂ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਦਿਨੋ ਦਿਨ ਵਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਘਰੇਲੂ ਗੈਸ ਮਹਿੰਗੀ ਹੋਣ ਕਾਰਨ ਗਰੀਬ ਲੋਕਾਂ ਦੇ ਚੁੱਲ੍ਹੇ ਠੰਢੇ ਹੋ ਗਏ ਹਨ। ਚੰਦੂਮਾਜਰਾ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਉਛਾਲ ਆਉਣ ਕਰਕੇ ਟਰਾਂਸਪੋਰਟ ਖਰਚਾ ਵਧਣ ਨਾਲ ਖਾਣ ਪੀਣ ਦੀਆਂ ਵਸਤੂਆਂ ਦੀ ਕੀਮਤ ਵੀ ਦੁੱਗਣੀ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਮਹਿੰਗਾਈ ਦਾ ਅਸਰ ਹਰ ਵਰਗ ‘ਤੇ ਪੈ ਰਿਹਾ ਹੈ। ਚੰਦੂਮਾਜਰਾ ਨੇ ਆਰੋਪ ਲਾਇਆ ਕਿ ਕਿਸਾਨੀ ਸੰਘਰਸ਼ ਵਿੱਚ ਲੋਕਾਂ ਦੇ ਰੁੱਝੇ ਹੋਣ ਦਾ ਸਰਕਾਰ ਨਾਜਾਇਜ਼ ਫਾਇਦਾ ਚੁੱਕ ਰਹੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …