ਸਿਮਰਜੀਤ ਬੈਂਸ ਨੇ ਕਿਹਾ – ਕਿਸਾਨੀ ਅੰਦੋਲਨ ਨੂੰ ਬਣਾਓ ਹੋਰ ਤਾਕਤਵਰ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਪੰਜਾਬ ਵਿਧਾਨ ਸਭਾ ‘ਚ ਸਪੀਕਰ ਰਾਣਾ ਕੇਪੀ ਸਿੰਘ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ। ਇਸ ਤੋਂ ਇਲਾਵਾ ਬੈਂਸ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਲੋਕਾਂ ਨੂੰ ਭੇਜਣ ਲਈ ਮੁਫ਼ਤ ਬੱਸਾਂ ਚਲਾਈਆਂ ਜਾਣ। ਭਾਜਪਾ ਦੇ ਦੋ ਵਿਧਾਇਕਾਂ ਨੂੰ ਛੱਡ ਕੇ ਬਾਕੀ 115 ਵਿਧਾਇਕ ਆਪਣੇ ਹਲਕੇ ‘ਚੋਂ ਘੱਟੋ-ਘੱਟ ਇਕ-ਇਕ ਹਜ਼ਾਰ ਵਿਅਕਤੀਆਂ ਨੂੰ ਅੰਦੋਲਨ ਵਿਚ ਭੇਜਿਆ ਜਾਵੇ। ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਸ਼ੁਰੂ ਤੋਂ ਹੀ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਨੇ ਇਸ ਅੰਦੋਲਨ ‘ਚ ਹਰ ਪੱਧਰ ‘ਤੇ ਵੱਧ-ਚੜ੍ਹ ਕੇ ਹਿੱਸਾ ਲਿਆ ਹੈ। ਬੈਂਸ ਨੇ ਕਿਹਾ ਕਿ ਗੱਲਬਾਤ ਨਾਲ ਕਾਨੂੰਨ ਰੱਦ ਨਹੀਂ ਹੋਣਗੇ ਸਗੋਂ ਅੰਦੋਲਨ ਨੂੰ ਤਾਕਤਵਰ ਬਣਾ ਕੇ ਹੀ ਕਾਨੂੰਨਾਂ ਨੂੰ ਵਾਪਸ ਕਰਵਾਇਆ ਜਾ ਸਕਦਾ ਹੈ।
Check Also
ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ …