ਕਹਿੰਦੇ – ਨਵਜੋਤ ਸਿੱਧੂ ਜੇਕਰ ‘ਆਪ’ ਵਿਚ ਆਉਂਦੇ ਹਨ ਤਾਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਕਰਾਂਗੇ ਸਵਾਗਤ
ਬਠਿੰਡਾ/ਬਿਊਰੋ ਨਿਊਜ਼
ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੱਧੂ ਜੇਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਵੇਗਾ। ਭਗਵੰਤ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਬੁੱਕਾ ਦੇ ਕੇ ਖੁਦ ਉਨ੍ਹਾਂ ਨੂੰ ਜੀ ਆਇਆਂ ਕਹਿਣਗੇ। ਬਠਿੰਡਾ ਵਿਚ ਲੰਘੇ ਕੱਲ੍ਹ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਕੋਈ ਲੀਡਰ ਨਹੀਂ ਹੈ, ਬਲਕਿ ਸਾਰੇ ਵਰਕਰ ਹੀ ਲੀਡਰ ਹਨ ਕਿਉਂਕਿ ਉਹ ਸਾਰੇ ਆਮ ਆਦਮੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਚੰਗੀ ਛਵੀ ਵਾਲੇ ਹਰ ਵਿਅਕਤੀ ਦਾ ਸਵਾਗਤ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਹੀ ਪਹਿਲੀ ਪਾਰਟੀ ਹੈ ਜਿਸ ਨੇ ਕਿਸਾਨ ਅੰਦੋਲਨ ਵਿਚ ਭਾਗ ਲਿਆ ਹੈ ਅਤੇ ਕਿਸਾਨਾਂ ਦਾ ਸਮਰਥਨ ਕੀਤਾ। ਜ਼ਿਕਰਯੋਗ ਹੈ ਕਿ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਗਵੰਤ ਮਾਨ ਸਮੇਤ ਹੋਰ ਆਗੂਆਂ ਵਲੋਂ ਹਲਕਿਆਂ ਵਿਚ ਸਿਆਸੀ ਸਰਗਰਮੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …