Breaking News
Home / ਪੰਜਾਬ / ਕਿਸਾਨ ਆਪਣੀ ਲੜਾਈ ਖੁਦ ਲੜਨ ਦੇ ਸਮਰੱਥ

ਕਿਸਾਨ ਆਪਣੀ ਲੜਾਈ ਖੁਦ ਲੜਨ ਦੇ ਸਮਰੱਥ

ਰਾਜੇਵਾਲ ਨੇ ਕਿਹਾ – ਕਿਸੇ ਵੀ ਸਿਆਸੀ ਦਲ ਨੂੰ ਕਿਸਾਨ ਅੰਦੋਲਨ ਦਾ ਫਾਇਦਾ ਨਹੀਂ ਚੁੱਕਣ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕਈ ਸਿਆਸੀ ਦਲ ਕਿਸਾਨ ਅੰਦੋਲਨ ਦਾ ਫਾਇਦਾ ਚੁੱਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਸਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਨੂੰ ਕਿਸਾਨੀ ਅੰਦੋਲਨ ਦਾ ਫਾਇਦਾ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਲੜਾਈ ਖੁਦ ਲੜਨ ਦੇ ਸਮਰੱਥ ਹਨ। ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਤਹਿਤ ਦੇਸ਼ ਭਰ ਵਿਚ ਕਿਸਾਨ ਮਹਾਂਪੰਚਾਇਤਾਂ ਦਾ ਸਿਲਸਿਲਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਕਿ ਕਈ ਸਿਆਸੀ ਦਲ ਆਪਣੇ ਫਾਇਦੇ ਲਈ ਮਹਾਂਪੰਚਾਇਤਾਂ ਕਰਾਉਣ ਵਿਚ ਲੱਗੇ ਹੋਏ ਹਨ। ਰਾਜੇਵਾਲ ਨੇ ਕਿਹਾ ਕਿ ਮੋਰਚਾ ਅਪੀਲ ਕਰ ਰਿਹਾ ਹੈ ਕਿ ਕੋਈ ਸਿਆਸੀ ਦਲ ਅਤੇ ਨੇਤਾ ਕਿਸਾਨ ਅੰਦੋਲਨ ਦੇ ਨਾਮ ‘ਤੇ ਆਪਣੇ ਫਾਇਦੇ ਲਈ ਮਹਾਂਪੰਚਾਇਤ ਕਰਦਾ ਹੈ ਤਾਂ ਉਸ ਤੋਂ ਦੂਰ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ‘ਚ ਸੰਯੁਕਤ ਮੋਰਚੇ ਵਲੋਂ ਕਿਸਾਨ ਮਾਰਚ ਵੀ ਕੱਢਿਆ ਜਾਵੇਗਾ ਅਤੇ ਭਾਜਪਾ ਖਿਲਾਫ ਲੋਕਾਂ ਨੂੰ ਲਾਮਬੰਦ ਵੀ ਕੀਤਾ ਜਾਵੇਗਾ।

Check Also

ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਨਿੱਤਰੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ

ਕਿਹਾ : ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਮਿਲੀ ਹੈ ਸਜ਼ਾ ਫਰੀਦਕੋਟ/ਬਿਊਰੋ ਨਿਊਜ਼ : …