ਸਟੇਜ ਸੰਭਾਲਣ ਦੀ ਜ਼ਿੰਮੇਵਾਰੀ ਵੀ ਬੀਬੀਆਂ ਨੇ ਨਿਭਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਲਗਾਏ ਮੋਰਚਿਆਂ ‘ਚ ਹਜ਼ਾਰਾਂ ਦੀ ਤਾਦਾਦ ‘ਚ ਪੁੱਜੀਆਂ ਮਹਿਲਾਵਾਂ ਨੇ ਅੱਜ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ‘ਤੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ। ਇਸ ਮੌਕੇ ਸਟੇਜ ਸੰਚਾਲਨ ਤੇ ਵਾਲੰਟੀਅਰ ਡਿਊਟੀਆਂ ਸਮੇਤ ਹੋਰ ਅਹਿਮ ਜ਼ਿੰਮੇਵਾਰੀਆਂ ਦੀ ਕਮਾਨ ਵੀ ਮਹਿਲਾਵਾਂ ਦੇ ਹੱਥ ਹੀ ਰਹੀ। ਸਿੰਘੂ ਦੀ ਸਟੇਜ ਤੋਂ ਮਹਿਲਾ ਬੁਲਾਰਿਆਂ ਨੇ ਮਹਿਲਾ-ਪੁਰਸ਼ ਦੀ ਬਰਾਬਰੀ ਦੇ ਮਹੱਤਵ ਅਤੇ ਮੌਜੂਦਾ ਅੰਦੋਲਨ ਸਮੇਤ ਖੇਤੀ ਸੰਕਟ ਦੇ ਹੱਲ ਲਈ ਸੰਘਰਸ਼ ਵਿੱਚ ਔਰਤਾਂ ਦੇ ਯੋਗਦਾਨ ਦੀ ਅਹਿਮੀਅਤ ਨੂੰ ਉਘਾੜਿਆ। ਮਹਿਲਾ ਦਿਵਸ ਮੌਕੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ-ਪ੍ਰਦੇਸ਼ ਤੇ ਹੋਰ ਕਈ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਪਹੁੰਚੀਆਂ। ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਲੱਗੇ ਧਰਨਿਆਂ ਵਿੱਚ 15 ਹਜ਼ਾਰ ਤੋਂ ਵੱਧ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਜਿਨ੍ਹਾਂ ਵਿੱਚ ਕਾਲਜ ਪ੍ਰਿੰਸੀਪਲ, ਅਧਿਆਪਕ ਤੇ ਸਮਾਜਿਕ ਵਰਕਰ ਵੀ ਸ਼ਾਮਲ ਸਨ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …