ਬਜਟ ਦੇ ਕਵਰ ‘ਤੇ ਲਿਖਿਆ ਗਿਆ ਸੀ ਜੈ ਜਵਾਨ ਜੈ ਕਿਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਲਈ ਵੀ 100 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਮਹਿਲਾਵਾਂ ਨੂੰ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰਨ ਲਈ 7 ਹੋਸਟਲ ਸਥਾਪਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਛੇਵੇਂ ਤਨਖਾਹ ਕਮਿਸ਼ਨ ਬਾਰੇ ਸਰਕਾਰ ਵਲੋਂ ਕਮਿਸ਼ਨ ਦੀਆਂ ਸਿਫਾਰਸ਼ਾਂ ਵੀ ਮੰਨ ਲਈਆਂ ਗਈਆਂ ਹਨ। ਕਪੂਰਥਲਾ ਤੇ ਹੁਸ਼ਿਆਰਪੁਰ ‘ਚ ਦੋ ਨਵੇਂ ਮੈਡੀਕਲ ਕਾਲਜਾਂ ਤੇ ਹਸਪਤਾਲ ਖੋਲ੍ਹਣ ਲਈ 650 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਜਿਹੜਾ ਬਜਟ ਪੇਸ਼ ਕੀਤਾ ਗਿਆ, ਉਸ ‘ਤੇ ਕਿਸਾਨੀ ਸੰਘਰਸ਼ ਦਾ ਪਰਛਾਵਾ ਵੀ ਦੇਖਣ ਨੂੰ ਮਿਲਿਆ ਅਤੇ ਕਵਰ ਉਤੇ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਵੀ ਲਿਖਿਆ ਗਿਆ ਸੀ।
Home / ਪੰਜਾਬ / ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਨੇ ਰੱਖਿਆ 100 ਕਰੋੜ ਰੁਪਏ ਦਾ ਬਜਟ
Check Also
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਹੋਰ 119 ਭਾਰਤੀ ਭਲਕੇ ਪਹੁੰਚਣਗੇ ਅੰਮਿ੍ਤਸਰ
ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ …