ਸਰਕਾਰੀ ਬੱਸਾਂ ‘ਚ ਬੀਬੀਆਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਸਫਰ ਦੀ ਸਹੂਲਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਮਹਿਲਾ ਦਿਵਸ ਮੌਕੇ ਵਿਧਾਨ ਸਭਾ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ। ਵਿੱਤੀ ਸਾਲ 2021-22 ਲਈ ਪੇਸ਼ ਬਜਟ ਤੋਂ ਆਮ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਬਜਟ ਵਿੱਚ ਮਹਿਲਾਵਾਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ। ਇਸੇ ਤਰ੍ਹਾਂ ਬੁਢਾਪਾ ਪੈਨਸ਼ਨ ‘ਚ ਵਾਧਾ ਅਤੇ ਕਪੂਰਥਲਾ ਤੇ ਹੁਸ਼ਿਆਰਪੁਰ ‘ਚ ਹਸਪਤਾਲ ਖੋਲ੍ਹਣ ਜਿਹੇ ਕਈ ਐਲਾਨ ਕੀਤੇ ਗਏ ਹਨ। ਬਜਟ ਵਿਚ ਕਿਸਾਨੀ ਕਰਜ਼ਿਆਂ ‘ਤੇ ਲੀਕ ਤੇ ਮੁਫ਼ਤ ਬਿਜਲੀ ਸਹੂਲਤ ਲਈ ਸਬਸਿਡੀ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬੁਢਾਪਾ ਪੈਨਸ਼ਨ ਵੀ ਵਧਾ ਕੇ 1500 ਰੁਪਏ ਕਰ ਦਿੱਤੀ ਗਈ ਹੈ ਇਸੇ ਤਰ੍ਹਾਂ ਲੜਕੀਆਂ ਦੇ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਨੂੰ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …