ਉਤਰਾਖੰਡ ਦੇ ਮੁੱਖ ਮੰਤਰੀ ਤਿਰਵੇਂਦਰ ਰਾਵਤ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰਾਖੰਡ ਵਿਚ ਭਾਜਪਾ ਦਾ ਅੰਦਰੂਨੀ ਕਲੇਸ਼ ਨਿਕਲ ਕੇ ਬਾਹਰ ਆ ਗਿਆ ਹੈ ਅਤੇ ਇਸਦੇ ਚੱਲਦਿਆਂ ਮੁੱਖ ਮੰਤਰੀ ਤਿਰਵੇਂਦਰ ਰਾਵਤ ਨੇ ਅਸਤੀਫਾ ਵੀ ਦੇ ਦਿੱਤਾ ਹੈ। ਧਿਆਨ ਰਹੇ ਕਿ ਭਾਜਪਾ ਦੇ ਵਿਧਾਇਕ ਹੀ ਤਿਰਵੇਂਦਰ ਰਾਵਤ ਦਾ ਵਿਰੋਧ ਕਰ ਰਹੇ ਸਨ। ਇਸਦੇ ਚੱਲਦਿਆਂ ਰਾਵਤ ਨੂੰ ਅਹੁਦੇ ਤੋਂ ਹਟਾਇਆ ਜਾਵੇ, ਉਨ੍ਹਾਂ ਨੇ ਇਸ ਤੋਂ ਪਹਿਲਾਂ ਹੀ ਅੱਜ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਾਵਤ ਨੇ ਰਾਜਪਾਲ ਬੇਬੀ ਰਾਣੀ ਮੌਰਿਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਸਤੀਫਾ ਸੌਂਪ ਦਿੱਤਾ। ਜ਼ਿਕਰਯੋਗ ਹੈ ਕਿ ਹੁਣ ਭਲਕੇ ਤੱਕ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ। ਉਤਰਾਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਧਨ ਸਿੰਘ ਰਾਵਤ ਦਾ ਨਾਮ ਸਭ ਤੋਂ ਮੂਹਰੇ ਹੈ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …