15 C
Toronto
Saturday, October 18, 2025
spot_img
Homeਪੰਜਾਬਬਠਿੰਡਾ 'ਚ ਆਂਗਣਵਾੜੀ ਵਰਕਰਾਂ ਵਲੋਂ ਮਨਪ੍ਰੀਤ ਬਾਦਲ ਖਿਲਾਫ ਪ੍ਰਦਰਸ਼ਨ

ਬਠਿੰਡਾ ‘ਚ ਆਂਗਣਵਾੜੀ ਵਰਕਰਾਂ ਵਲੋਂ ਮਨਪ੍ਰੀਤ ਬਾਦਲ ਖਿਲਾਫ ਪ੍ਰਦਰਸ਼ਨ

ਆਂਗਣਵਾੜੀ ਵਰਕਰਾਂ ਨੇ ਪੁਲਿਸ ‘ਤੇ ਲਗਾਏ ਧੱਕਾ ਮੁੱਕੀ ਦੇ ਆਰੋਪ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਵਿਚ ਆਂਗਣਵਾੜੀ ਵਰਕਰਾਂ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸੇ ਦੌਰਾਨ ਵਿੱਤ ਮੰਤਰੀ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਪਹੁੰਚੀਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ ਅਤੇ ਉਨ੍ਹਾਂ ਕੋਲੋਂ ਮਨਪ੍ਰੀਤ ਦਾ ਪੁਤਲਾ ਵੀ ਖੋਹ ਲਿਆ। ਆਂਗਣਵਾੜੀ ਵਰਕਰਾਂ ਦੀ ਆਗੂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਸ ਵਿੱਚ ਆਂਗਣਵਾੜੀ ਵਰਕਰਾਂ ਲਈ ਕੁੱਝ ਵੀ ਨਹੀਂ ਰੱਖਿਆ ਗਿਆ। ਇਸੇ ਦੌਰਾਨ ਆਂਗਨਵਾੜੀ ਵਰਕਰਜ਼ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੋਸ਼ ਲਗਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਵਰਕਰਾਂ ਨਾਲ ਛੇੜਖਾਨੀ ਵੀ ਕੀਤੀ, ਜੋ ਕਿ ਅਤਿ ਨਿੰਦਣਯੋਗ ਹੈ। ਉਧਰ ਦੂਜੇ ਪਾਸੇ ਐੱਸਐੱਚਓ ਰਵਿੰਦਰ ਸਿੰਘ ਨੇ ਆਂਗਣਵਾੜੀ ਵਰਕਰਾਂ ਵਲੋਂ ਲਗਾਏ ਜਿਸਮਾਨੀ ਛੇੜਛਾੜ ਦੇ ਆਰੋਪਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ।

RELATED ARTICLES
POPULAR POSTS