14.6 C
Toronto
Tuesday, March 10, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਪੰਜਾਬ ਦੇ ਬਜਟ ਨੂੰ ਦੱਸਿਆ ਝੂਠ ਦਾ ਪੁਲੰਦਾ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਬਜਟ ਨੂੰ ਦੱਸਿਆ ਝੂਠ ਦਾ ਪੁਲੰਦਾ

ਬਜਟ ਦੀਆਂ ਕਾਪੀਆਂ ਦੇ ਬੰਡਲ ਬਣਾ ਕੇ ਵਿਧਾਨ ਸਭਾ ਪਹੁੰਚੇ ਵਿਧਾਇਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਬਜਟ ਦੀਆਂ ਕਾਪੀਆਂ ਦੇ ਬੰਡਲ ਬਣਾ ਕੇ ਵਿਧਾਨ ਸਭਾ ਪਹੁੰਚੇ। ਜਿੱਥੇ ਉਨ੍ਹਾਂ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਵਿਰੋਧ ਪ੍ਰਦਰਸ਼ਨ ਵੀ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਆਪ’ ਦੇ ਵਿਧਾਇਕ ਚੰਡੀਗੜ੍ਹ ਦੇ ਐਮ ਐਲ ਏ ਹੋਸਟਲ ਵਿਚ ਇਕੱਠੇ ਹੋਏ ਅਤੇ ਉਨ੍ਹਾਂ ਬਜਟ ਦੀਆਂ ਕਾਪੀਆਂ ਦੇ ਬੰਡਲ ਬਣਾਏ। ਫਿਰ ਵਿਧਾਇਕ ਇਨ੍ਹਾਂ ਬੰਡਲਾਂ ਨੂੰ ਸਿਰਾਂ ‘ਤੇ ਚੁੱਕ ਕੇ ਵਿਧਾਨ ਸਭਾ ਪਹੁੰਚ ਗਏ। ਇਸੇ ਦੌਰਾਨ ‘ਆਪ’ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਵਿਚ ਪੰਜਾਬ ਦੇ ਹਰ ਵਰਗ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਠਗਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਕੈਪਟਨ ਦੀ ਵਾਅਦਾ ਖਿਲਾਫੀ ਨੂੰ ਸਮਝ ਚੁੱਕੇ ਹਨ, ਜਿਸਦਾ ਜਵਾਬ ਹੁਣ ਅਗਾਮੀ ਚੋਣਾਂ ਵਿਚ ਮਿਲ ਜਾਵੇਗਾ।

RELATED ARTICLES
POPULAR POSTS