Breaking News
Home / ਭਾਰਤ / ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ

ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ

ਕਿਸਾਨ ਮੋਰਚਾ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਬਣਾ ਸਕਦਾ ਹੈ 9 ਮੈਂਬਰੀ ਕਮੇਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸੌ ਤੋਂ ਜ਼ਿਆਦਾ ਦਿਨ ਹੋ ਚੁੱਕੇ ਹਨ ਅਤੇ ਪੰਜਾਬ ਵਿਚ ਵੀ ਕਿਸਾਨੀ ਮੋਰਚੇ ਲਗਾਤਾਰ ਜਾਰੀ ਹਨ। ਇਸੇ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਹੁਣ 9 ਮੈਂਬਰੀ ਕਮੇਟੀ ਬਣਾਈ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਕਮੇਟੀ ਸਬੰਧੀ ਫਿਲਹਾਲ ਤਜਵੀਜ਼ ਰੱਖੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਇਸ ਸੰਬੰਧੀ ਅੰਤਿਮ ਫੈਸਲਾ ਲਿਆ ਜਾਵੇਗਾ। ਕਿਸਾਨ ਆਗੂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਇਸ ਸੰਬੰਧੀ ਫੈਸਲਾ ਹੋ ਸਕਦਾ ਹੈ।

Check Also

ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ

  ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ …