ਮੰਤਰੀ ਹੁੰਦਿਆਂ ਤਾਂ ਤੁਸੀਂ ਇਨ੍ਹਾਂ ਕਾਨੂੰਨਾਂ ਲਈ ਭਰੀ ਸੀ ਹਾਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖੇਤੀ ਕਾਨੂੰਨਾਂ ਤੇ ਐੱਫਸੀਆਈ ਵੱਲੋਂ ਕਿਸਾਨਾਂ ਤੋਂ ਫਸਲ ਦੀ ਖਰੀਦ ਮੌਕੇ ਜ਼ਮੀਨੀ ਰਿਕਾਰਡ ਸਬੰਧੀ ਮਾਮਲਾ ਚੁੱਕਿਆ। ਇਸੇ ਦੌਰਾਨ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਹਰਸਿਮਰਤ ਨੂੰ ਕਿਹਾ ਕਿ ਮੰਤਰੀ ਹੁੰਦਿਆਂ ਤਾਂ ਤੁਸੀਂ ਇਨ੍ਹਾਂ ਕਾਨੂੰਨਾਂ ਲਈ ਹਾਮੀ ਭਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਜਦੋਂ ਖੇਤੀ ਕਾਨੂੰਨ ਬਣ ਗਏ ਤਾਂ ਕਿਸਾਨਾਂ ਦਾ ਗੁੱਸਾ ਵਧਦਾ ਵੇਖ ਕੇ ਹਰਸਿਮਰਤ ਨੇ ਕੇਂਦਰੀ ਮੰਤਰੀ ਮੰਡਲ ਵਿਚੋਂ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸਦੇ ਨਾਲ ਹੀ ਲੰਮੇ ਸਮੇਂ ਤੋਂ ਚੱਲੇ ਆ ਰਹੇ ਅਕਾਲੀ-ਭਾਜਪਾ ਗਠਜੋੜ ਦਾ ਭੋਗ ਵੀ ਪੈ ਗਿਆ ਸੀ। ਹੁਣ ਅਗਾਮੀ ਵਿਧਾਨ ਸਭਾ ਚੋਣਾਂ ਵੀ ਅਕਾਲੀ ਦਲ ਅਤੇ ਭਾਜਪਾ ਨੇ ਇਕੱਲਿਆਂ-ਇਕੱਲਿਆਂ ਹੀ ਲੜਨੀਆਂ ਹਨ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …