Breaking News
Home / ਭਾਰਤ / ਆਰ ਐਸ ਐਸ ਆਗੂ ਗਗਨੇਜਾ ਦਾ ਮਾਮਲਾ ਰਾਜਨਾਥ ਕੋਲ ਪਹੁੰਚਿਆ

ਆਰ ਐਸ ਐਸ ਆਗੂ ਗਗਨੇਜਾ ਦਾ ਮਾਮਲਾ ਰਾਜਨਾਥ ਕੋਲ ਪਹੁੰਚਿਆ

4ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਰਾਜਨਾਥ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼
ਆਰ ਐਸ ਐਸ ਦੀ ਪੰਜਾਬ ਇਕਾਈ ਦੇ ਉਪ ਪ੍ਰਧਾਨ ਜਗਦੀਸ਼ ਗਗਨੇਜਾ ਉੱਤੇ ਜਲੰਧਰ ਵਿੱਚ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਪਹੁੰਚ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਟੈਲੀਫੋਨ ਉਤੇ ਗੱਲਬਾਤ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਆਖਿਆ। ਇਸ ਮੁੱਦੇ ਉਤੇ ਪੰਜਾਬ ਦੀ ਭਾਜਪਾ ਇਕਾਈ ਨੇ ਅੱਜ ਦਿੱਲੀ ਵਿਖੇ ਰਾਜਨਾਥ ਸਿੰਘ ਨਾਲ ਮੁਲਾਕਾਤ ਵੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰਹਿ ਮੰਤਰੀ ਨੇ ਆਖਿਆ ਕਿ ਆਰਐਸਐਸ ਨੇਤਾ ਉੱਤੇ ਹਮਲੇ ਦੇ ਮਾਮਲੇ ਨੂੰ ਲੈ ਕੇ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਸ ਹਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸੇ ਦੌਰਾਨ ਪੁਲਿਸ ਨੇ ਦੋਸ਼ੀਆਂ ਦੀ ਸੂਹ ਦੇਣ ਵਾਲੇ ਨੂੰ 10 ਲੱਖ ਰੁਪਏ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਕਾਂਸਟੇਬਲ ਦੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ।
ਉੱਧਰ, ਗਗਨੇਜਾ ਦੀ ਹਾਲਤ ਅਜੇ ਵੀ ਗੰਭੀਰ ਹੈ। ਅਜੇ ਵੀ ਤਿੰਨ ਗੋਲੀਆਂ ਉਸ ਦੇ ਸਰੀਰ ਅੰਦਰ ਹਨ। ਡਾਕਟਰਾਂ ਮੁਤਾਬਕ ਗੋਲੀਆਂ ਅੰਦਰ ਹੋਣ ਕਾਰਨ ਇਨਫੈਕਸ਼ਨ ਫੈਲਣ ਦਾ ਡਰ ਹੈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …