ਪੰਜਾਬ, ਚੰਡੀਗੜ੍ਹ ਤੇ ਦਿੱਲੀ ‘ਚ ਖਹਿਰਾ ਦੇ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਮਾਰੇ ਛਾਪੇ
ਖਹਿਰਾ ਨੇ ਕਿਹਾ – ਸਰਕਾਰ ਵਿਰੋਧੀਆਂ ਨੂੰ ਲੱਗੀ ਡਰਾਉਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੰਜਾਬ, ਚੰਡੀਗੜ੍ਹ ਤੇ ਦਿੱਲੀ ਸਥਿਤ ਟਿਕਾਣਿਆਂ ‘ਤੇ ਈਡੀ ਨੇ ਇਕੋ ਸਮੇਂ ਛਾਪੇ ਮਾਰੇ। ਅੱਜ ਸਵੇਰੇ ਕਰੀਬ 8 ਵਜੇ ਦਰਜਨ ਦੇ ਕਰੀਬ ਅਧਿਕਾਰੀਆਂ ਨੇ ਛਾਪੇ ਦੌਰਾਨ ਖਹਿਰਾ ਤੋਂ ਪੁੱਛ ਪੜਤਾਲ ਕੀਤੀ। ਧਿਆਨ ਰਹੇ ਕਿ ਸੁਖਪਾਲ ਖਹਿਰਾ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਹਮਾਇਤ ਕਰਦੇ ਆ ਰਹੇ ਹਨ। ਖਹਿਰਾ ਦੇ ਘਰ ਈਡੀ ਦੇ ਛਾਪਿਆਂ ਨੂੰ ਲੈ ਕੇ ਵਿਧਾਨ ਸਭਾ ਵਿਚ ਵੀ ਮਾਮਲਾ ਉਠਿਆ ਅਤੇ ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਚੰਨੀ ਅਤੇ ਸ਼ਰਨਜੀਤ ਢਿੱਲੋਂ ਨੇ ਈਡੀ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ। ਇਸੇ ਦੌਰਾਨ ਖਹਿਰਾ ਨੇ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ, ਉਸ ਨੂੰ ਡਰਾਇਆ ਤੇ ਧਮਾਕਿਆਂ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨਾਲ ਇਹ ਅਜਿਹਾ ਪਹਿਲੀ ਵਾਰ ਨਹੀਂ ਹੋਇਆ। ਉਨ੍ਹਾਂ ਦੇ ਪਿਤਾ ਤੇ ਉਹ ਆਪ ਖ਼ੁਦ ਹਮੇਸ਼ਾ ਇਨਸਾਫ਼ ਤੇ ਸੱਚ ਦਾ ਸਮਰਥਨ ਕਰਦੇ ਆਏ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਕੁੱਝ ਵੀ ਗਲਤ ਨਹੀਂ ਕੀਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …