Breaking News
Home / ਭਾਰਤ / ਭਾਜਪਾ ਦੇ ਅੰਦਰੂਨੀ ਕਲੇਸ਼ ਕਰਕੇ ਉਤਰਾਖੰਡ ਦਾ ਮੁੱਖ ਮੰਤਰੀ ਬਦਲਿਆ

ਭਾਜਪਾ ਦੇ ਅੰਦਰੂਨੀ ਕਲੇਸ਼ ਕਰਕੇ ਉਤਰਾਖੰਡ ਦਾ ਮੁੱਖ ਮੰਤਰੀ ਬਦਲਿਆ

ਤੀਰਥ ਸਿੰਘ ਰਾਵਤ ਨੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਦੇਹਰਾਦੂਨ/ਬਿਊਰੋ ਨਿਊਜ਼
ਉਤਰਾਖੰਡ ਵਿਚ ਪਿਛਲੇ 3-4 ਦਿਨਾਂ ਤੋਂ ਚੱਲ ਰਿਹਾ ਸਿਆਸੀ ਡਰਾਮਾ ਅੱਜ ਖਤਮ ਹੋ ਗਿਆ। ਪੌੜੀ ਗੜਵਾਲ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਆਰ ਐਸ ਐਸ ਦੇ ਪ੍ਰਚਾਰਕ ਰਹੇ ਤੀਰਥ ਸਿੰਘ ਰਾਵਤ ਨੇ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਪਹਿਲਾਂ ਦੇਹਰਾਦੂਨ ‘ਚ ਭਾਜਪਾ ਦੇ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ਦੌਰਾਨ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪਾਰਟੀ ਦੇ ਵਿਧਾਇਕਾਂ ਵਲੋਂ ਪ੍ਰਗਟਾਈ ਗਈ ਨਾਰਾਜ਼ਗੀ ਤੋਂ ਬਾਅਦ ਲੰਘੇ ਕੱਲ੍ਹ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮੁੱਖ ਮੰਤਰੀ ਬਣਨ ਤੋਂ ਬਾਅਦ ਤੀਰਥ ਸਿੰਘ ਰਾਵਤ ਨੇ ਕਿਹਾ ਕਿ ਮੈਨੂੰ ਜੋ ਵੀ ਜ਼ਿੰਮੇਵਾਰੀ ਪਾਰਟੀ ਹਾਈਕਮਾਨ ਨੇ ਦਿੱਤੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾਵਾਵਾਂਗਾ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …