14.2 C
Toronto
Thursday, July 23, 2026
spot_img
Homeਭਾਰਤਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਬੱਸ ਡੂੰਘੀ ਖੱਡ ਵਿਚ ਡਿੱਗੀ

ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਬੱਸ ਡੂੰਘੀ ਖੱਡ ਵਿਚ ਡਿੱਗੀ

8 ਵਿਅਕਤੀਆਂ ਦੀ ਹੋਈ ਮੌਤ – ਮੁੱਖ ਮੰਤਰੀ ਜੈਰਾਮ ਠਾਕੁਰ ਵਲੋਂ ਦੁੱਖ ਪ੍ਰਗਟ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਵੀ ਹੋ ਗਏ। ਜਾਣਕਾਰੀ ਮੁਤਾਬਕ ਬੱਸ ਬੋਦਰੀ ਤੋਂ ਚੰਬਾ ਜਾ ਰਹੀ ਸੀ ਕਿ ਇਸੇ ਦੌਰਾਨ ਕਲੌਣ-ਤੀਸਾਂ ਵਿਚਾਲੇ ਇਹ ਖੱਡ ‘ਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ‘ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES
POPULAR POSTS