Breaking News
Home / ਪੰਜਾਬ / ਸੰਯੁਕਤ ਕਿਸਾਨ ਮੋਰਚੇ ਵੱਲੋਂ ਪੱਛਮੀ ਬੰਗਾਲ ‘ਚ ਭਾਜਪਾ ਖਿਲਾਫ ਰੋਸ ਰੈਲੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੱਛਮੀ ਬੰਗਾਲ ‘ਚ ਭਾਜਪਾ ਖਿਲਾਫ ਰੋਸ ਰੈਲੀ

ਭਾਜਪਾ ਖਿਲਾਫ ਕਿਸਾਨ ਕਰਨ ਲੱਗੇ ਪ੍ਰਚਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਇਹ ਸੰਘਰਸ਼ ਹੁਣ ਪੂਰੇ ਦੇਸ਼ ਅਤੇ ਵਿਦੇਸ਼ਾਂ ਤੱਕ ਫੈਲ ਚੁੱਕਾ ਹੈ। ਇਸਦੇ ਚੱਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਪੱਛਮੀ ਬੰਗਾਲ ਵਿਚ ਭਾਜਪਾ ਖਿਲਾਫ ਰੋਸ ਰੈਲੀ ਕੀਤੀ ਗਈ। ਧਿਆਨ ਰਹੇ ਕਿ ਪੱਛਮੀ ਬੰਗਾਲ ਵਿਚ ਆਉਂਦੇ ਕੁਝ ਦਿਨਾਂ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਕਿਸਾਨਾਂ ਵਲੋਂ ਭਾਜਪਾ ਖਿਲਾਫ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਸਾਨ ਮੋਰਚੇ ਦੇ ਮੈਂਬਰਾਂ ਤੇ ਨੇਤਾਵਾਂ ਨੇ ਅੱਜ ਭਾਜਪਾ ਦੀਆਂ ਨੀਤੀਆਂ ਖਿਲਾਫ ਕੋਲਕਾਤਾ ਦੀਆਂ ਸੜਕਾਂ ‘ਤੇ ਰੈਲੀ ਕੀਤੀ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …