ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਦਿੱਤੇ ਜਾਣਗੇ ਜੀਓ ਸਿੰਮ
ਪਟਿਆਲਾ/ਬਿਊਰੋ ਨਿਊਜ਼
ਪਾਵਰਕੌਮ ਨੇ ਹੁਣ ਅੰਬਾਨੀਆਂ ਨਾਲ ਸਾਂਝ ਪਾਉਂਦਿਆਂ ਰਿਲਾਇੰਸ ਜੀਓ ਮੋਬਾਈਲ ਸਿੰਮ ਵਰਤਣ ਦੀ ਤਿਆਰੀ ਖਿੱਚ ਲਈ ਹੈ। ਪਾਵਰਕੌਮ ਮੈਨੇਜਮੈਂਟ ਤੇ ਰਿਲਾਇੰਸ ਜੀਓ ਵਿੱਚ ਇਸ ਬਾਰੇ ਸਮਝੌਤਾ ਹੋਣ ਵਾਲਾ ਹੈ। ਇਸ ਫੈਸਲੇ ਨੂੰ ਅਗਲੇ ਦਿਨਾਂ ਦੌਰਾਨ ਲਾਗੂ ਵੀ ਕੀਤਾ ਜਾ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਣੇ ਦੇਸ਼ ਦੇ ਹੋਰ ਰਾਜਾਂ ਵਿੱਚ ਜਿਥੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੜਕਾਂ ‘ਤੇ ਹਨ ਤੇ ਰਿਲਾਇੰਸ ਉਤਪਾਦਾਂ ਦਾ ਬਾਈਕਾਟ ਤੇ ਵਿਰੋਧ ਹੋ ਰਿਹਾ ਹੈ, ਉਥੇ ਪੰਜਾਬ ਦਾ ਹੀ ਅਦਾਰਾ ਉਸ ਨਾਲ ਸਾਂਝ ਪਾ ਰਿਹਾ ਹੈ। ਪਾਵਰਕੌਮ ਦੇ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਰਿਲਾਇੰਸ ਜੀਓ ਦੇ ਘੱਟ ਰੇਟ ਕਾਰਨ ਅਦਾਰੇ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਇਸ ਕੰਪਨੀ ਦੇ ਸਿੰਮ ਦਿੱਤੇ ਜਾਣਗੇ। ਸੂਤਰਾਂ ਮੁਤਾਬਿਕ ਅਜਿਹੇ ਫੈਸਲੇ ਸਬੰਧੀ ਮਹਿਕਮੇ ਵਲੋਂ ਹੁਕਮ ਛੇਤੀ ਜਾਰੀ ਕਰ ਦਿੱਤੇ ਜਾਣਗੇ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …