18.9 C
Toronto
Thursday, August 13, 2026
spot_img
HomeUncategorizedਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ - ਕਿਸਾਨੀ ਅੰਦੋਲਨ ਨੂੰ ਦਿੱਤੀ ਜਾ...

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ – ਕਿਸਾਨੀ ਅੰਦੋਲਨ ਨੂੰ ਦਿੱਤੀ ਜਾ ਰਹੀ ਹੈ ਧਾਰਮਿਕ ਰੰਗਤ

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ – ਕਿਸਾਨੀ ਅੰਦੋਲਨ ਨੂੰ ਦਿੱਤੀ ਜਾ ਰਹੀ ਹੈ ਧਾਰਮਿਕ ਰੰਗਤਬੀਬੀ ਜਗੀਰ ਕੌਰ ਨੇ ਦਿੱਤਾ ਮੋੜਵਾਂ ਜਵਾਬ – ਕਿਹਾ, ਕਿਸਾਨਾਂ ਦੀ ਮਦਦ ਤੋਂ ਪਿੱਛੇ ਨਹੀਂ ਹਟੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ/ਬਿਊਰੋ ਨਿਊਜ਼
ਐਸਜੀਪੀਸੀ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਕਾਰਜਾਂ ਖਿਲਾਫ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ ਟਿੱਪਣੀ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਪ੍ਰਤੀਕਰਮ ਦਿੱਤਾ ਹੈ। ਬੀਬੀ ਜਗੀਰ ਨੇ ਕਿਹਾ ਕਿ ਗਰੇਵਾਲ ਸਿੱਖ ਰਵਾਇਤਾਂ ਦੇ ਖਿਲਾਫ ਬਿਆਨ ਦੇ ਰਿਹਾ ਹੈ। ਉਸ ਵੱਲੋਂ ਇਹ ਕਹਿਣਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੀ ਮਦਦ ਕਿਉਂ ਕਰ ਰਹੀ ਹੈ, ਉਸ ਦੀ ਧਰਮ ਪ੍ਰਤੀ ਅਗਿਆਨਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਗਰੇਵਾਲ ਨੂੰ ਇਹ ਨਹੀਂ ਪਤਾ ਕਿ ਗੁਰੂ ਸਾਹਿਬਾਨ ਨੇ ਹਮੇਸ਼ਾਂ ਹੀ ਸੇਵਾ ਕਾਰਜਾਂ ਨੂੰ ਪ੍ਰਮੁੱਖਤਾ ਦਿੱਤੀ। ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਆਗੂ ਨੂੰ ਸਿੱਖ ਹੁੰਦਿਆਂ ਅਜਿਹੇ ਬਿਆਨ ਸੋਭਾ ਨਹੀਂ ਦਿੰਦੇ ਅਤੇ ਉਸ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਜਗੀਰ ਕੌਰ ਨੇ ਕਿਹਾ ਕਿ ਐਸਜੀਪੀਸੀ ਕਿਸਾਨਾਂ ਦੀ ਮੱਦਦ ਕਰਦੀ ਰਹੇਗੀ। ਧਿਆਨ ਰਹੇ ਕਿ ਹਰਜੀਤ ਗਰੇਵਾਲ ਨੇ ਕਿਹਾ ਸੀ ਕਿ ਦਸਵੰਧ ਦਾ ਪੈਸਾ ਕਿਸਾਨ ਅੰਦੋਲਨ ਵਿਚ ਇਸਤੇਮਾਲ ਨਹੀਂ ਹੋਣਾ ਚਾਹੀਦਾ।

RELATED ARTICLES
POPULAR POSTS