ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਬਜਟ ਸ਼ੈਸ਼ਨ ਦੇ ਅੱਜ ਆਖਰੀ ਦਿਨ ਵੀ ਵਿਰੋਧੀ ਧਿਰਾਂ ਦੇ ਵਿਧਾਇਕਾਂ ਨੇ ਹੰਗਾਮਾ ਕੀਤਾ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਣੇ ਹੋਰ ਵਿਰੋਧੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਸਦਨ ਵਿਚੋਂ ਵਾਕਆਊਟ ਵੀ ਕੀਤਾ। ਸੁਖਪਾਲ ਖਹਿਰਾ ਦੇ ਘਰ ਈਡੀ ਦੇ ਛਾਪਿਆਂ ਦਾ ਮਾਮਲਾ ਅੱਜ ਵੀ ਵਿਧਾਨ ਸਭਾ ਵਿਚ ਉਠਿਆ ਅਤੇ ਇਸਦੀ ਨਿੰਦਾ ਵੀ ਕੀਤੀ ਗਈ। ਕੇਂਦਰੀ ਏਜੰਸੀਆਂ ਦੇ ਪੰਜਾਬ ਵਿਚ ਦਖਲ ਵਿਰੁੱਧ ਵੀ ਪੰਜਾਬ ਵਿਧਾਨ ਸਭਾ ਵਿਚ ਨਿੰਦਾ ਮਤਾ ਪਾਸ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਕੈਪਟਨ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …