ਤਲਾਸ਼ੀ ਅਭਿਆਨ ਅਜੇ ਵੀ ਜਾਰੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਅੱਤਵਾਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਅਨੰਤਨਾਗ ਵਿਚ ਇਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਆਦਿਲ ਅਹਿਮਦ ਭੱਟ ਅਤੇ ਜ਼ਹੀਰ ਆਮੀਨ ਰਾਥਰ ਵਜੋਂ ਹੋਈ ਹੈ। ਪੁਲਿਸ ਵਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਆਈ ਜੀ ਕਸ਼ਮੀਰ ਕੁਮਾਰ ਨੇ ਦੱਸਿਆ ਕਿ ਅਨੰਤਨਾਗ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਹੈ। ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰੇ ਹੋਏ ਦੇਖਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ, ਜਿਸਦਾ ਭਾਰਤੀ ਸੁਰੱਖਿਆ ਬਲਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ ਦੋ ਅੱਤਵਾਦੀ ਮਾਰੇ ਗਏ।
Check Also
ਡਿਜ਼ੀਟਲ ਪਲੇਟਫਾਰਮ ’ਤੇ ਅਸ਼ਲੀਲਤਾ ਮਾਮਲੇ ’ਚ ਸੁਪਰੀਮ ਕੋਰਟ ਸਖਤ
ਕਿਹਾ : ਓ.ਟੀ.ਟੀ. ’ਤੇ ਅਸ਼ਲੀਲ ਸਮੱਗਰੀ ਬੇਹੱਦ ਗੰਭੀਰ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ …