ਮਹਾਰਾਸ਼ਟਰ ਵਿਚ ਕਰੋਨਾ ਨੇ ਫੜੀ ਰਫਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਕਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਖਤੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਨਾਗਪੁਰ ਵਿਚ ਪ੍ਰਸ਼ਾਸਨ ਨੇ 15 ਤੋਂ 21 ਮਾਰਚ ਤੱਕ ਲਾਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸਿਰਫ ਜ਼ਰੂਰੀ ਕੰਮਾਂ ਲਈ ਹੀ ਛੋਟ ਮਿਲੇਗੀ। ਧਿਆਨ ਰਹੇ ਕਿ ਪੰਜਾਬ ਵਿਚ ਵੀ ਹੁਣ ਕਰੋਨਾ ਪੀੜਤਾਂ ਦੀ ਗਿਣਤੀ ਵਧਣ ਲੱਗ ਪਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ‘ਆਪ’ ਆਗੂ ਅਤੇ ਦਿੱਲੀ ‘ਚ ਵਿਧਾਇਕ ਰਾਘਵ ਚੱਢਾ ਵੀ ਕਰੋਨਾ ਪੀੜਤ ਹੋ ਗਏ ਹਨ ਅਤੇ ਉਨ੍ਹਾਂ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …