-5.8 C
Toronto
Friday, January 23, 2026
spot_img
Homeਪੰਜਾਬਮਮਤਾ ਬੈਨਰਜੀ ਨੇ ਹਸਪਤਾਲ ਤੋਂ ਜਾਰੀ ਕੀਤਾ ਵੀਡੀਓ ਸੰਦੇਸ਼

ਮਮਤਾ ਬੈਨਰਜੀ ਨੇ ਹਸਪਤਾਲ ਤੋਂ ਜਾਰੀ ਕੀਤਾ ਵੀਡੀਓ ਸੰਦੇਸ਼

ਕਿਹਾ- ਮੈਨੂੰ ਲੱਗੀਆਂ ਗੰਭੀਰ ਸੱਟਾਂ ਅਤੇ ਵ੍ਹੀਲ ਚੇਅਰ ‘ਤੇ ਕਰਾਂਗੀ ਚੋਣ ਪ੍ਰਚਾਰ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਸਪਤਾਲ ਵਿਚੋਂ ਹੀ ਆਪਣੇ ਸਮਰਥਕਾਂ ਲਈ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਮਮਤਾ ਬੈਨਰਜੀ ਨੇ ਵੀਡੀਓ ‘ਚ ਕਿਹਾ ਹੈ ਕਿ ਹਮਲੇ ‘ਚ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਹੱਥਾਂ-ਪੈਰਾਂ ‘ਚ ਕਾਫ਼ੀ ਦਰਦ ਹੋ ਰਿਹਾ ਹੈ। ਮਮਤਾ ਬੈਨਰਜੀ ਨੇ ਕਿਹਾ ਹੈ ਕਿ ਜਦੋਂ ਉਹ ਹਸਪਤਾਲ ਵਿਚੋਂ ਬਾਹਰ ਆਉਣਗੇ ਤਾਂ ਵ੍ਹੀਲ ਚੇਅਰ ‘ਤੇ ਚੋਣ ਪ੍ਰਚਾਰ ਕਰਨਗੇ। ਵੀਡੀਓ ‘ਚ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਸਿਰ ‘ਚ ਕਾਫ਼ੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ। ਮਮਤਾ ਬੈਨਰਜੀ ਵਲੋਂ ਆਰੋਪ ਲਗਾਇਆ ਗਿਆ ਹੈ ਕਿ ਨੰਦੀਗਰਾਮ ਵਿਚ ਚੋਣ ਰੈਲੀ ਦੌਰਾਨ ਉਸ ‘ਤੇ ਹਮਲਾ ਹੋਇਆ। ਪੁਲਿਸ ਨੇ ਇਸ ਮਾਮਲੇ ਵਿਚ ਕੇਸ ਵੀ ਦਰਜ ਕਰ ਲਿਆ ਹੈ।

RELATED ARTICLES
POPULAR POSTS