ਸੰਸਦ ਦੇ ਚਾਲੂ ਸੈਸ਼ਨ ਦੌਰਾਨ ਕਰਨਗੇ ਕਾਂਗਰਸ ਦੀ ਅਗਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ ਦੇ ਬਜਟ ਇਜਲਾਸ ਦੌਰਾਨ ਕਾਂਗਰਸ ਪਾਰਟੀ ਦੀ ਅਗਵਾਈ ਕਰਨਗੇ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਅਤੇ ਉਪ ਨੇਤਾ ਗੌਰਵ ਗੋਗਈ ਪੰਜ ਸੂਬਿਆਂ ‘ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ‘ਚ ਰੁੱਝੇ ਹੋਏ ਹਨ, ਜਿਸ ਕਾਰਨ ਪਾਰਟੀ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਨਾਲ ਗੱਲਬਾਤ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …