24 C
Toronto
Thursday, July 23, 2026
spot_img
Homeਪੰਜਾਬਨਵਜੋਤ ਸਿੱਧੂ ਨੇ ਪੰਜਾਬ ਦੇ ਡੀਜੀਪੀ ਨਾਲ ਕੀਤੀ ਮੁਲਾਕਾਤ

ਨਵਜੋਤ ਸਿੱਧੂ ਨੇ ਪੰਜਾਬ ਦੇ ਡੀਜੀਪੀ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ਜਵਾਨਾਂ ਦਾ ਰਾਸ਼ਨ ਭੱਤਾ ਵਧਾਉਣ ਲਈ ਦਿੱਤਾ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਿੱਧੂ ਨੇ ਡੀਜੀਪੀ ਨੂੰ ਇਕ ਪੱਤਰ ਸੌਂਪਿਆ, ਜਿਸ ‘ਚ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਰਾਸ਼ਨ ਮਨੀ ਭੱਤਾ ਵਧਾਉਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਿੱਧੂ ਨੂੰ ਕਿਹਾ ਸੀ ਕਿ ਉਹਨਾਂ ਨੂੰ ਨਿਗੂਣਾ ਰਾਸ਼ਨ ਭੱਤਾ ਮਿਲ ਰਿਹਾ ਹੈ, ਜੋ ਵਧਾਇਆ ਜਾਣਾ ਚਾਹੀਦਾ ਹੈ। ਸਿੱਧੂ ਨੇ ਪੱਤਰ ਵਿਚ ਲਿਖਿਆ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਰਾਸ਼ਨ ਵਾਸਤੇ ਸਿਰਫ 3 ਰੁਪਏ ਰੋਜ਼ਾਨਾ ਦੀ ਦਰ ਨਾਲ ਭੱਤਾ ਮਿਲਦਾ ਹੈ, ਜੋ ਬਹੁਤ ਹੀ ਘੱਟ ਤੇ ਬੇਤੁਕਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀ ਸਭ ਤੋਂ ਪੁਰਾਣੀ ਪੁਲਿਸ ਵਿਚੋਂ ਇਕ ਹੈ ਅਤੇ ਸਾਡੇ ਜਵਾਨਾਂ ਨੂੰ ਵੀ ਹੋਰ ਫੋਰਸਾਂ ਦੇ ਬਰਾਬਰ ਮੰਨਿਆ ਜਾਣਾ ਚਾਹੀਦਾ ਹੈ।

RELATED ARTICLES
POPULAR POSTS