ਸਿਆਸੀ ਹਲਕਿਆਂ ‘ਚ ਛਿੜ ਗਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 79ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਮੋਦੀ ਨੇ ਟਵੀਟ ਕੀਤਾ, ”ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਉਨ੍ਹਾਂ ਦੀ ਲੰਬੀ ਅਤੇ ਤੰਦਰੁਸਤ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।” ਮੋਦੀ ਵਲੋਂ ਕੈਪਟਨ ਅਮਰਿੰਦਰ ਨੂੰ ਦਿੱਤੀਆਂ ਗਈਆਂ ਵਧਾਈਆਂ ਕਾਰਨ ਸਿਆਸੀ ਹਲਕਿਆਂ ਵਿਚ ਚਰਚਾ ਵੀ ਛਿੜ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਦੇ ਚੱਲਦਿਆਂ ਭਾਜਪਾ ਹਮਾਇਤੀਆਂ ਨੂੰ ਛੱਡ ਕੇ ਪੂਰਾ ਪੰਜਾਬ ਹੀ ਕੇਂਦਰ ਸਰਕਾਰ ਦੇ ਖਿਲਾਫ ਹੈ ਅਤੇ ਮੋਦੀ ਹੁਣ ਕੈਪਟਨ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …