ਪੁਰਾਣੇ ਵਾਹਨਾਂ ‘ਤੇ ਪੰਜਾਬ ਸਰਕਾਰ ਵਸੂਲੇਗੀ ਗ੍ਰੀਨ ਟੈਕਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਬਜਟ ਵਿਚ ਭਾਵੇਂ ਹੀ ਕਿਸੇ ਨਵੇਂ ਟੈਕਸ ਦਾ ਐਲਾਨ ਨਾ ਕੀਤਾ ਹੋਵੇ ਪਰ ਸੈਸ਼ਨ ਦੇ ਆਖਰੀ ਦਿਨ ਦੋ ਬਿੱਲਾਂ ਰਾਹੀਂ ਸਰਕਾਰ ਨੇ ਲੋਕਾਂ ਦੀ ਜੇਬ ‘ਤੇ ਬੋਝ ਪਾਉਣ ਦੀ ਤਿਆਰੀ ਕਰ ਲਈ ਹੈ। ਪੰਜਾਬ ਵਿਧਾਨ ਸਭਾ ਨੇ ਵਾਤਾਵਰਨ ਨੂੰ ਧਿਆਨ ਵਿਚ ਰੱਖਦੇ ਹੋਏ ਪੁਰਾਣੇ ਵਾਹਨਾਂ ‘ਤੇ ਗ੍ਰੀਨ ਟੈਕਸ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ। ਜਾਣਕਾਰੀ ਅਨੁਸਾਰ ਇਹ ਬਿੱਲ ਲਿਆਉਣ ਦਾ ਮਕਸਦ ਪੁਰਾਣੇ ਵਾਹਨਾਂ ਕਾਰਨ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣਾ ਤੇ ਲੋਕਾਂ ਨੂੰ ਇਲੈਕਟ੍ਰਿਕ ਵਾਹਨ ਖ਼ਰੀਦਣ ਲਈ ਉਤਸ਼ਾਹਤ ਕਰਨਾ ਹੈ। ਇਸ ਤੋਂ ਇਲਾਵਾ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗਣ ਵਾਲੇ ਵੱਖ-ਵੱਖ ਟੈਕਸਾਂ ਨੂੰ ਇਕ ਕਰਨ ਦਾ ਵੀ ਇਸ ਵਿਚ ਪ੍ਰਬੰਧ ਕੀਤਾ ਗਿਆ ਹੈ। ਇਸ ਬਿੱਲ ਰਾਰੀਂ ਸਰਕਾਰ ਨੂੰ ਇਹ ਵੀ ਅਧਿਕਾਰ ਮਿਲ ਗਿਆ ਹੈ ਕਿ ਉਹ ਪੁਰਾਣੇ ਵਾਹਨਾਂ ‘ਤੇ ਗ੍ਰੀਨ ਟੈਕਸ ਲਾ ਸਕੇ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …