ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਰਹੇਗਾ ਜਾਰੀ
ਜੰਡਿਆਲਾ ਗੁਰੂ/ਬਿਊਰੋ ਨਿਊਜ਼
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਖੇਤੀ ਕਾਨੂੰਨਾਂ ਖਿਲਾਫ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੇ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 169ਵੇਂ ਦਿਨ ਸਮਾਪਤ ਕਰ ਦਿੱਤਾ। ਕਮੇਟੀ ਦੇ ਸੀਨੀ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਨੂੰ ਦੇਖਦਿਆਂ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਵਿਖੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਦਿੱਲੀ ਦੇ ਕੁੰਡਲੀ ਤੇ ਸਿੰਘੂ ਬਾਰਡਰਾਂ ‘ਤੇ ਚੱਲ ਰਿਹਾ ਅੰਦੋਲਨ ਕਾਲੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਦਿੱਲੀ ਮੋਰਚੇ ਵਿੱਚ ਹਰ ਕੋਈ ਵੱਧ ਚੜ੍ਹ ਕੇ ਹਿੱਸਾ ਲਵੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …