-2.3 C
Toronto
Thursday, December 4, 2025
spot_img
Homeਪੰਜਾਬਕਿਸਾਨ ਅੰਦੋਲਨ ਨੇ ਸਿਰਜਿਆ ਨਵਾਂ ਇਤਿਹਾਸ

ਕਿਸਾਨ ਅੰਦੋਲਨ ਨੇ ਸਿਰਜਿਆ ਨਵਾਂ ਇਤਿਹਾਸ

ਰਾਜੇਵਾਲ ਨੇ ਕਿਹਾ – ਭਾਜਪਾ ਖਿਲਾਫ ਪ੍ਰਚਾਰ ਕਰਨ ਲਈ 5 ਸੂਬਿਆਂ ‘ਚ ਜਾਣਗੇ ਕਿਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ 5 ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਿਸਾਨ ਭਾਜਪਾ ਖਿਲਾਫ ਪ੍ਰਚਾਰ ਕਰਨ ਲਈ ਜਾਣਗੇ। ਰਾਜੇਵਾਲ ਹੋਰਾਂ ਦੱਸਿਆ ਕਿ ਕਿਸਾਨ ਆਗੂ ਪੰਜ ਰਾਜਾਂ ਵਿੱਚ ਜਾ ਕੇ ਲੋਕਾਂ ਨੂੰ ਭਾਜਪਾ ਖਿਲਾਫ਼ ਵੋਟ ਪਾਉਣ ਲਈ ਜਾਗਰੂਕ ਕਰਨਗੇ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ, ਅਸਾਮ, ਤਮਿਲਨਾਡੂ, ਕੇਰਲਾ ਅਤੇ ਪੂਡੁਚੇਰੀ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਸਰਕਾਰ ਨੇ ਚਾਰ ਵਿਭਾਗ ਛੱਡ ਕੇ ਬਾਕੀ ਸਾਰੇ ਵਿਭਾਗਾਂ ਦਾ ਨਿੱਜੀਕਰਨ ਕਰਨ ਦੀ ਤਿਆਰੀ ਕੀਤੀ ਹੋਈ ਹੈ। ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਨਿੱਜੀਕਰਨ ਖਿਲਾਫ਼ ਸੜਕਾਂ ‘ਤੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਪ੍ਰੋਫੈਸਰ ਮਨਜੀਤ ਸਿੰਘ ਨੇ ਕਿਹਾ ਕਿ ਦਿੱਲੀ ਵਿਖੇ ਚੱਲ ਰਿਹਾ ਕਿਸਾਨ ਅੰਦੋਲਨ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਬਲਕਿ ਹਰ ਵਰਗ ਦੀ ਲੜਾਈ ਹੈ। ਉਨ੍ਹਾਂ 26 ਮਾਰਚ ਨੂੰ ਭਾਰਤ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਵੀ ਕੀਤੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੋਂ ਅੱਜ ਬਲਬੀਰ ਸਿੰਘ ਰਾਜੇਵਾਲ, ਕਿਸਾਨ ਆਗੂ ਕਾਦੀਆਂ ਅਤੇ ਪ੍ਰੋਫੈਸਰ ਮਨਜੀਤ ਸਿੰਘ ਸਣੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਕਾਫਲਾ ਪੱਛਮੀ ਬੰਗਾਲ ਲਈ ਰਵਾਨਾ ਹੋਇਆ।

RELATED ARTICLES
POPULAR POSTS