ਚੰਡੀਗੜ੍ਹ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵਿਧਾਇਕ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲੇ ਸਨ। ਸਿੱਧੂ ਦੀ ਵਾਪਸੀ ਲਈ ਹਰੀਸ਼ ਰਾਵਤ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਉਂਜ ਇਹ ਭੇਤ ਬਰਕਰਾਰ ਹੈ ਕਿ ਨਵਜੋਤ ਸਿੱਧੂ ਦੀ ਕਿਸ ਅਹੁਦੇ ‘ਤੇ ਵਾਪਸੀ ਹੋਵੇਗੀ। ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਨਾਸ਼ਤੇ ਮੌਕੇ ਹੋਈ ਮੁਲਾਕਾਤ ਮਗਰੋਂ ਰਾਵਤ ਨੇ ਕਿਹਾ ਕਿ ਕਾਂਗਰਸੀ ਪਾਰਟੀ ਨਵਜੋਤ ਸਿੱਧੂ ਦੀਆਂ ਮੁਕੰਮਲ ਸੇਵਾਵਾਂ ਲੈਣ ਲਈ ਉਨ੍ਹਾਂ ਨੂੰ ਵਾਜਬ ਥਾਂ ‘ਤੇ ਲਾਏਗੀ ਤੇ ਇਸ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਵੀ ਸਲਾਹ ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਤੇ ਸਿੱਧੂ ਵਿਚਾਲੇ ਦੂਰੀਆਂ ਨੂੰ ਘਟਾਇਆ ਜਾ ਰਿਹਾ ਹੈ ਤੇ ਗੱਲਬਾਤ ਸਹੀ ਦਿਸ਼ਾ ਵੱਲ ਵਧ ਰਹੀ ਹੈ। ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਦਾ ਭਲਾ ਚਾਹੁੰਦੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਭਰਾ ਵਾਂਗ ਕੰਮ ਕਰਨ ਦੇ ਇੱਛੁਕ ਹਨ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …