Breaking News
Home / ਭਾਰਤ / ਤੀਰਥ ਰਾਵਤ ਨੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਤੀਰਥ ਰਾਵਤ ਨੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਦੇਹਰਾਦੂਨ : ਉਤਰਾਖੰਡ ਵਿਚ ਪਿਛਲੇ 3-4 ਦਿਨਾਂ ਤੋਂ ਚੱਲ ਰਿਹਾ ਸਿਆਸੀ ਡਰਾਮਾ ਖਤਮ ਹੋ ਗਿਆ। ਪੌੜੀ ਗੜਵਾਲ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਆਰ ਐਸ ਐਸ ਦੇ ਪ੍ਰਚਾਰਕ ਰਹੇ ਤੀਰਥ ਸਿੰਘ ਰਾਵਤ ਨੇ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਪਹਿਲਾਂ ਦੇਹਰਾਦੂਨ ‘ਚ ਭਾਜਪਾ ਦੇ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ਦੌਰਾਨ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪਾਰਟੀ ਦੇ ਵਿਧਾਇਕਾਂ ਵਲੋਂ ਪ੍ਰਗਟਾਈ ਗਈ ਨਾਰਾਜ਼ਗੀ ਤੋਂ ਬਾਅਦ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …