Breaking News
Home / ਪੰਜਾਬ / ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਚੋਣਾਂ ਲੜਨ ਤੋਂ ਕੀਤੀ ਨਾਂਹ

ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਚੋਣਾਂ ਲੜਨ ਤੋਂ ਕੀਤੀ ਨਾਂਹ

ਕਿਹਾ – ਜ਼ਮੀਰ ਦੀ ਆਵਾਜ਼ ਸੁਣ ਕੇ ਲਿਆ ਫੈਸਲਾ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਦੀ ਆਗਾਮੀ ਚੋਣ ਲੜਨ ਤੋਂ ਪਾਰਟੀ ਨੂੰ ਨਾਂਹ ਕਰ ਦਿੱਤੀ ਹੈ। ਉਹ ਹੁਣ ਤੱਕ ਹਲਕੇ ‘ਚ ਪਾਰਟੀ ਦੇ ਹਲਕਾ ਇੰਚਾਰਜ ਵਜੋਂ ਵਿਚਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਉਨ੍ਹਾਂ ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਲਿਆ ਹੈ। ਉਹ ਨੇੜ ਭਵਿੱਖ ਵਿੱਚ ਕਿਤੋਂ ਵੀ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਅਜੋਕੀ ਰਾਜਨੀਤੀ ਦਾ ਮਿਆਰ ਗੰਧਲਾ ਹੋਣ ਕਾਰਨ ਉਨ੍ਹਾਂ ਦਾ ਸਿਆਸਤ ‘ਚ ਦਮ ਵੀ ਘੁੱਟਣ ਲੱਗਾ ਸੀ। ਇਸੇ ਕਰਕੇ ਪਰਿਵਾਰ ਨਾਲ ਸਲਾਹ ਕਰਕੇ ਉਨ੍ਹਾਂ ਇਹ ਫ਼ੈਸਲਾ ਲਿਆ ਹੈ। ਬੀਬੀ ਲੂੰਬਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਿਸਾਨੀ ਸੰਘਰਸ਼ ਵਿੱਚ ਡਟੇ ਹੋਏ ਹਨ। ਅਜਿਹੇ ਹਾਲਾਤ ‘ਚ ਖੇਤੀ ਕਾਨੂੰਨ ਰੱਦ ਹੋਣ ਤਕ 1992 ਦੀਆਂ ਚੋਣਾਂ ਦੀ ਤਰਜ਼ ‘ਤੇ ਸਾਰੀਆਂ ਕਿਸਾਨ ਹਿਤੈਸ਼ੀ ਪਾਰਟੀਆਂ ਨੂੰ ਚੋਣਾਂ ਦਾ ਬਾਈਕਾਟ ਕਰ ਦੇਣਾ ਚਾਹੀਦਾ ਹੈ ਤਾਂ ਕਿ ਖੇਤੀ ਕਾਨੂੰਨਾਂ ਦੀ ਹੋਰ ਵੀ ਠੋਸ ਪੈਰਵੀ ਹੋ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਪਾਰਟੀ ਨਾਲ ਪਹਿਲਾਂ ਵਾਂਗ ਹੀ ਵਫਾਦਾਰੀ ਕਾਇਮ ਰੱਖੇਗਾ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਜਾਣੂ ਕਰਵਾ ਦਿੱਤਾ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …