ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਨਵਜੋਤ ਸਿੰਘ ਸਿੱਧੂ ਨੇ ਲੰਬੇ ਵਕਫੇ ਤੋਂ ਬਾਅਦ ਆਪਣੀ ਗੱਲ ਰੱਖੀ ਹੈ। ਸਿੱਧੂ ਨੇ ਈਵੀਐੱਮ ਨਾਲ ਚੋਣਾਂ ਕਰਵਾਉਣ ‘ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਚੋਣਾਂ ਈਵੀਐੱਮ ਦੀ ਬਜਾਏ ਬੈਲਟ ਪੇਪਰਾਂ ਜ਼ਰੀਏ ਹੋਣੀਆਂ ਚਾਹੀਦੀਆਂ ਹਨ।
ਨਵਜੋਤ ਸਿੰਘ ਸਿੱਧੂ ਨੇ ਸਦਨ ਵਿਚ ਬਾਹਾਂ ਉਪਰ ਚੁੱਕਦਿਆਂ ਕਿਹਾ ਕਿ ਜੇਕਰ ਅੱਜ ਬੈਲਟ ਪੇਪਰ ਜ਼ਰੀਏ ਚੋਣਾਂ ਕਰਵਾ ਦਿੱਤੀਆਂ ਤਾਂ ਪਤਾ ਲੱਗ ਜਾਵੇਗਾ ਕੌਣ ਕਿੰਨੇ ਪਾਣੀ ਵਿਚ ਹੈ। ਇਸ ਤੋਂ ਪਹਿਲਾਂ ਇਹ ਮੁੱਦਾ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੇ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੀ ਤਰਜ਼ ‘ਤੇ ਪੰਜਾਬ ਵਿਧਾਨ ਸਭਾ ਨੂੰ ਵੀ ਇਸ ਸਬੰਧੀ ਮਤਾ ਲਿਆਉਣਾ ਚਾਹੀਦਾ ਹੈ। ਬੈਂਸ ਦੀ ਇਸ ਗੱਲ ਦਾ ਨਵਜੋਤ ਸਿੱਧੂ ਨੇ ਆਪਣੇ ਅੰਦਾਜ਼ ‘ਚ ਸਮੱਰਥਨ ਕੀਤਾ। ਸਿੱਧੂ ਨੇ ਕਿਹਾ ਕਿ ਵਿਸ਼ਵ ਦੇ ਕਈ ਵਿਕਸਿਤ ਦੇਸ਼ਾਂ ਨੇ ਈਵੀਐੱਮ ‘ਤੇ ਪਾਬੰਦੀ ਲਗਾ ਦਿੱਤੀ ਹੈ ਤੇ ਚੋਣਾਂ ਬੈਲਟ ਪੇਪਰ ਜ਼ਰੀਏ ਕਰਵਾਈਆਂ ਜਾ ਰਹੀਆਂ ਹਨ। ਨਵਜੋਤ ਸਿੱਧੂ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵੀ ਈਵੀਐੱਮ ਨੂੰ ਬੰਦ ਕਰਨ ਦੀ ਮੰਗ ਕੀਤੀ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …