Breaking News
Home / ਪੰਜਾਬ / ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਮਹਿੰਗਾਈ ਵਧੀ

ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਮਹਿੰਗਾਈ ਵਧੀ

ਭਾਜਪਾ ਦੇਸ਼ ਦੇ ਕਿਸਾਨਾਂ ਦਾ ਕਰ ਰਹੀ ਹੈ ਅਪਮਾਨ : ਭਗਵੰਤ ਮਾਨ
ਫਰੀਦਕੋਟ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡਾਂ ਵਿਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ। ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਕਿਸਾਨਾਂ ਦਾ ਅਪਮਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਦੇਸ਼ ‘ਚੋਂ ਰੁਜ਼ਗਾਰ ਵੱਡੇ ਪੱਧਰ ‘ਤੇ ਖ਼ਤਮ ਹੋਇਆ ਹੈ ਅਤੇ ਮਹਿੰਗਾਈ ਦਿਨੋਂ-ਦਿਨ ਵਧ ਰਹੀ ਹੈ। ਪਾਰਟੀ ਦੇ ਸੂਬਾਈ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਲੋਕਾਂ ਨੂੰ ਦੇਸ਼ ਪੱਧਰ ‘ਤੇ ਭਾਜਪਾ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਦੀ ਬਰਬਾਦੀ ਲਈ ਕੇਂਦਰ ਤੇ ਸੂਬਾ ਸਰਕਰਾਰ ਨੂੰ ਸਾਂਝੇ ਤੌਰ ‘ਤੇ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਿੱਚ ਦੇਸ਼ ਭੁੱਖਮਰੀ ਤੇ ਕੰਗਾਲੀ ਵੱਲ ਗਿਆ ਹੈ। ਕਿਸਾਨੀ ਸੰਘਰਸ਼ ਦੁਨੀਆਂ ਦਾ ਸਭ ਤੋਂ ਅਨੁਸ਼ਾਸਨ ਵਾਲਾ ਸੰਘਰਸ਼ ਹੈ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚੀਆਂ, ਜਿਸਦਾ ਦੇਸ਼ ਦੇ ਲੋਕਾਂ ਨੇ ਵਿਰੋਧ ਕਰਕੇ ਕਰਾਰਾ ਜਵਾਬ ਦਿੱਤਾ। ਇਸ ਦੌਰਾਨ ਫਰੀਦਕੋਟ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਅਜਿਹੀ ਸਿਆਸੀ ਪਾਰਟੀ ਅੱਗੇ ਲੈ ਕੇ ਆਉਣੀ ਚਾਹੀਦੀ ਹੈ, ਜੋ ਦੇਸ਼ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੇ ਅਤੇ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਉੱਚੀਆਂ ਚੁੱਕੇ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …