ਚੰਡੀਗੜ੍ਹ/ਬਿਊਰੋ ਨਿਊਜ਼
ਮੋਹਾਲੀ ਦੇ ਪਹਿਲੇ ਮੇਅਰ ਕੁਲਵੰਤ ਸਿੰਘ ਆਪਣੇ ਆਜ਼ਾਦ ਗਰੁੱਪ ਦੇ 10 ਕੌਂਸਲਰਾਂ ਸਮੇਤ ਅੱਜ ਅਕਾਲੀ ਦਲ ਵਿਚ ਦੁਬਾਰਾ ਸ਼ਾਮਲ ਹੋ ਗਏ ਹਨ। ਇਨ੍ਹਾਂ 10 ਕੌਂਸਲਰਾਂ ਵਿਚ ਮੇਅਰ ਦਾ ਬੇਟਾ ਸਰਬਜੀਤ ਸਿੰਘ ਵੀ ਸ਼ਾਮਲ ਹੈ। ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਪਾਰਟੀ ਦੇ ਮੁੱਖ ਦਫਤਰ ਵਿਚ ਇਨ੍ਹਾਂ ਦੀ ‘ਘਰ ਵਾਪਸੀ’ ਦਾ ਸੁਆਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਲਵੰਤ ਸਿੰਘ ਅਤੇ ਪਾਰਟੀ ਵਿਚ ਸ਼ਾਮਲ ਹੋਏ ਹੋਰ ਕੌਂਸਲਰਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਪਿਛਲੀਆਂ ਪਾਰਲੀਮੈਂਟ ਚੋਣਾਂ ਵਿਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੇ ਸਨ, ਪਰ ਉਹ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਅਕਾਲੀ ਦਲ ਤੋਂ ਕਿਨਾਰਾ ਕਰ ਲਿਆ ਹੈ ਅਤੇ ਮੋਹਾਲੀ ਨਗਰ ਕੌਂਸਲ ਦੀ ਚੋਣ ਵੀ ਆਜ਼ਾਦ ਤੌਰ ‘ਤੇ ਲੜੀ ਸੀ ਅਤੇ ਜਿੱਤ ਪ੍ਰਾਪਤ ਕੀਤੀ ਸੀ।
Check Also
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …