Breaking News
Home / ਪੰਜਾਬ / ਮਨੀ ਲਾਂਡਰਿੰਗ ਦੇ ਦੋਸ਼ ਬੇਬੁਨਿਆਦ : ਖਹਿਰਾ

ਮਨੀ ਲਾਂਡਰਿੰਗ ਦੇ ਦੋਸ਼ ਬੇਬੁਨਿਆਦ : ਖਹਿਰਾ

ਸੁਖਪਾਲ ਸਿੰਘ ਖਹਿਰਾ ਨੇ ਈਡੀ ਵੱਲੋਂ ਲਾਏ ਮਨੀ ਲਾਂਡਰਿੰਗ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਈਡੀ ਦੀ ਟੀਮ ਨੂੰ ਉਨ੍ਹਾਂ ਦੇ ਘਰ ਵਿੱਚੋਂ ਕੋਈ ਫਰਜ਼ੀ ਪਾਸਪੋਰਟ ਨਹੀਂ ਮਿਲਿਆ ਅਤੇ ਨਾ ਹੀ ਕੋਈ ਹੋਰ ਦਸਤਾਵੇਜ਼ ਮਿਲੇ ਹਨ। ਖਹਿਰਾ ਨੇ ਕਿਹਾ ਕਿ ਉਹ ਕਿਸਾਨਾਂ ਦੀ ਹਮਾਇਤ ਵਿੱਚ ਕਿਸਾਨੀ ਘੋਲ ਵਿੱਚ ਹਿੱਸਾ ਲੈਂਦੇ ਆ ਰਹੇ ਹਨ ਤੇ ਉਨ੍ਹਾਂ 26 ਜਨਵਰੀ ਨੂੰ ਨਵੀਂ ਦਿੱਲੀ ‘ਚ ਉੱਤਰਾਖੰਡ ਨਾਲ ਸਬੰਧਤ ਨੌਜਵਾਨ ਕਿਸਾਨ ਨਵਰੀਤ ਦੀ ਹੱਤਿਆ ਮਾਮਲੇ ਦੀ ਨਿਆਇਕ ਜਾਂਚ ਵੀ ਮੰਗੀ ਸੀ। ਇਸ ਤੋਂ ਇਲਾਵਾ ਵੀ ਉਹ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਖਿਲਾਫ ਆਵਾਜ਼ ਚੁੱਕਣ ਵਾਲੇ ਨੂੰ ਦਬਾਉਣ ਲਈ ਅਕਸਰ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਇਸ ਤੋਂ ਪਹਿਲਾਂ ਵੀ ਕਈ ਗਾਇਕਾਂ ਅਤੇ ਕਿਸਾਨ ਹਮਾਇਤਾਂ ਦੇ ਘਰ ਕੇਂਦਰੀ ਜਾਂਚ ਏਜੰਸੀਆਂ ਨੇ ਛਾਪੇਮਾਰੀ ਕੀਤੀ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …