ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਪੰਜਾਬ ਵਿਧਾਨ ਸਭਾ ‘ਚ ਸਪੀਕਰ ਰਾਣਾ ਕੇਪੀ ਸਿੰਘ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ। ਇਸ ਤੋਂ ਇਲਾਵਾ ਬੈਂਸ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਲੋਕਾਂ ਨੂੰ ਭੇਜਣ ਲਈ ਮੁਫ਼ਤ ਬੱਸਾਂ ਚਲਾਈਆਂ ਜਾਣ। ਭਾਜਪਾ ਦੇ ਦੋ ਵਿਧਾਇਕਾਂ ਨੂੰ ਛੱਡ ਕੇ ਬਾਕੀ 115 ਵਿਧਾਇਕ ਆਪਣੇ ਹਲਕੇ ‘ਚੋਂ ਘੱਟੋ-ਘੱਟ ਇਕ-ਇਕ ਹਜ਼ਾਰ ਵਿਅਕਤੀਆਂ ਨੂੰ ਅੰਦੋਲਨ ਵਿਚ ਭੇਜਿਆ ਜਾਵੇ। ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਸ਼ੁਰੂ ਤੋਂ ਹੀ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਨੇ ਇਸ ਅੰਦੋਲਨ ‘ਚ ਹਰ ਪੱਧਰ ‘ਤੇ ਵੱਧ-ਚੜ੍ਹ ਕੇ ਹਿੱਸਾ ਲਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …