Breaking News
Home / ਭਾਰਤ / ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ

4ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਲਈ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਦੀ ਚੋਣ ਤੁਰੰਤ ਕਰਵਾਈ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਚੁਣ ਕੇ ਭੇਜਣ ਲਈ ਲੋਂੜੀਦੀ ਕਾਰਵਾਈ ਤੁਰੰਤ ਕਰਵਾਈ ਜਾਵੇ। ਉਹਨਾਂ ਕਿਹਾ ਕਿ ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਐਕਟ-1956ઠਤਹਿਤ ਸਿੱਖ ਪਾਰਲੀਮੈਂਟ ਮੈਂਬਰਾਂ ਵਿੱਚੋਂ ਦੋ ਐਮ.ਪੀ. ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਲਈ ਚੁਣੇ ਜਾਣੇ ਲਾਜ਼ਮੀ ਹਨ।
ਲੋਕ ਸਭਾ ‘ਚ ਇਹ ਮਾਮਲਾ ਉਠਾਉਂਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਦੀ ਮਹਾਰਾਸ਼ਟਰਾ ਸਰਕਾਰ ਨੇ ਇਹ ਚੋਣ ਕਰਾਉਣ ਤੋਂ ਬਿਨਾਂ ਹੀ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਗਠਨ ਕਰਨ ਸਬੰਧੀ ਨੋਟੀਫੀਕੇਸ਼ਨ ਕਰ ਦਿੱਤਾ ਹੈ ਜੋ ਸਿੱਖ ਪਾਰਲੀਮੈਂਟ ਮੈਂਬਰਾਂ ਦੇ ਕਾਨੂੰਨੀ ਹੱਕ ਉੱਤੇ ਛਾਪਾ ਮਾਰਨ ਦੇ ਬਰਾਬਰ ਹੈ।
ਪ੍ਰੋ. ਚੰਦੂਮਾਜਰਾ ਨੇ ਨਰਿੰਦਰ ਮੋਦੀ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਮਹਾਰਾਸ਼ਟਰਾ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਣਾਉਣ ਸਮੇਂ ਰਹਿ ਗਈਆਂ ਕਾਨੂੰਨੀ ਤਰੁੱਟੀਆਂ ਨੂੰ ਤੁਰੰਤ ਦੂਰ ਕਰਨ ਨੂੰ ਯਕੀਨੀ ਬਣਾਵੇ ਅਤੇ ਸਿੱਖ ਪਾਰਲੀਮੈਂਟ ਮੈਂਬਰਾਂ ਦਾ ਕਾਨੂੰਨੀ ਹੱਕ ਬਹਾਲ ਕਰਵਾਇਆ ਜਾਵੇ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …