8.5 C
Toronto
Saturday, May 23, 2026
spot_img
Homeਪੰਜਾਬਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਦਿਹਾਂਤ

ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਦਿਹਾਂਤ

ਚਾਰ ਦਿਨਾਂ ਵਿਚ ਤਿੰਨ ਐਸਜੀਪੀਸੀ ਮੈਂਬਰਾਂ ਦੀ ਗਈ ਜਾਨ
ਲੰਬੀ/ਬਿਊਰੋ ਨਿਊਜ਼
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਜਥੇਦਾਰ ਕੋਲਿਆਂਵਾਲੀ ਨੂੰ ਹਾਲਤ ਨਾਜ਼ੁਕ ਹੋਣ ਕਰਕੇ ਕਰੀਬ ਚਾਰ ਦਿਨ ਪਹਿਲਾਂ ਮੇਦਾਂਤਾ ਹਸਪਤਾਲ, ਗੁੜਗਾਉਂ ਵਿਚ ਦਾਖਲ ਕਰਵਾਇਆ ਗਿਆ ਸੀ। ਕੋਲਿਆਂਵਾਲੀ ਬਾਦਲ ਪਰਿਵਾਰ ਦੇ ਬਹੁਤ ਨੇੜੇ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਸਮੁੱਚੇ ਬਾਦਲ ਪਰਿਵਾਰ ਨੇ ਦਿਆਲ ਸਿੰਘ ਕੋਲਿਆਂਵਾਲੀ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਚਾਰ ਦਿਨਾਂ ਵਿਚ ਤਿੰਨ ਐਸਜੀਪੀਸੀ ਦੇ ਮੈਂਬਰਾਂ ਦਾ ਦਿਹਾਂਤ ਹੋ ਗਿਆ ਹੈ। ਇਸ ਤੋਂ ਪਹਿਲਾਂ ਸੁਖਦਰਸ਼ਨ ਸਿੰਘ ਮਰਾੜ ਅਤੇ ਬਿੱਕਰ ਸਿੰਘ ਚੰਨੂੰ ਦੀ ਜਾਨ ਵੀ ਚਲੇ ਗਈ ਸੀ।

RELATED ARTICLES
POPULAR POSTS