-4.8 C
Toronto
Wednesday, December 31, 2025
spot_img
Homeਪੰਜਾਬਹਰਸਿਮਰਤ ਕੌਰ ਬਾਦਲ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ...

ਹਰਸਿਮਰਤ ਕੌਰ ਬਾਦਲ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੈਂਬਰ ਬਣੀ

ਵਿਰਸਾ ਸਿੰਘ ਵਲਟੋਹਾ ਨੂੰ ਹਲਕਾ ਖੇਮਕਰਨ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਜਾਰੀ ਕੀਤੀ ਗਈ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਵਿਚ ਪਹਿਲੀ ਵਾਰ ਹਰਸਿਮਰਤ ਕੌਰ ਬਾਦਲ ਨੂੰ ਵੀ ਪਾਰਟੀ ਦੇ ਅਹੁਦਿਆਂ ਵਿਚ ਥਾਂ ਦਿੱਤੀ ਗਈ। ਹਰਸਿਮਰਤ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਜਿਹੜੇ ਅਹੁਦੇ ਵੰਡ ਰਹੇ ਹਨ ਉਹ ਹਰਸਿਮਰਤ ਦੇ ਪਤੀ ਸੁਖਬੀਰ ਬਾਦਲ ਹੀ ਹਨ। ਭਾਵੇਂ ਕਿ ਹਰਸਿਮਰਤ ਕੌਰ ਬਾਦਲ ਤੀਜੀ ਵਾਰ ਅਕਾਲੀ ਦਲ ਦੀ ਟਿਕਟ ‘ਤੇ ਸੰਸਦ ਮੈਂਬਰ ਬਣੇ ਹਨ ਤੇ ਕੇਂਦਰੀ ਮੰਤਰੀ ਵੀ ਰਹੇ ਹਨ ਪਰ ਪਾਰਟੀ ਅਹੁਦਿਆਂ ਵਿਚ ਉਹਨਾਂ ਦਾ ਨਾਂ ਕਦੇ ਸ਼ਾਮਲ ਨਹੀਂ ਕੀਤਾ ਗਿਆ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਕੀਤੀ ਗਈ ਰੈਲੀ ਵਿਚ ਹਲਕਾ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਰਾ ਨੂੰ ਪਾਰਟੀ ਦਾ ਉਮੀਦਵਾਰ ਵੀ ਐਲਾਨ ਦਿੱਤਾ ਹੈ। ਧਿਆਨ ਰਹੇ ਕਿ ਅਗਲੇ ਸਾਲ ਯਾਨੀ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸਦੇ ਲਈ ਸੁਖਬੀਰ ਸਿੰਘ ਬਾਦਲ ਖੁਦ ਵੀ ਜਲਾਲਾਬਾਦ ਹਲਕੇ ਤੋਂ ਆਪਣੇ ਆਪ ਨੂੰ ਉਮੀਦਵਾਰ ਐਲਾਨ ਚੁੱਕੇ ਹਨ।

RELATED ARTICLES
POPULAR POSTS